ਜਤਿਨ ਸ਼ਰਮਾ,ਪਠਾਨਕੋਟ
ਪਠਾਨਕੋਟ : ਜ਼ਿਲ੍ਹਾ ਪਠਾਨਕੋਟ (Pathankot) ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਬਰਸਾਤ ਕਾਰਨ ਕਿਸਾਨਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਨ੍ਹਾਂ ਦਿਨਾਂ ਵਿੱਚ ਕਣਕ ਦੀ ਫ਼ਸਲ (Wheat Crop) ਨੂੰ ਪਾਣੀ ਦੀ ਲੋੜ ਹੁੰਦੀ ਹੈ ਅਤੇ ਜੇਕਰ ਇਨ੍ਹਾਂ ਦਿਨਾਂ ਵਿੱਚ ਬਰਸਾਤ ਹੋ ਜਾਵੇ ਤਾਂ ਕਿਸਾਨਾਂ ਦੀ ਫ਼ਸਲ ਵਿੱਚ ਵਾਧਾ ਹੁੰਦਾ ਹੈ। ਇਸਦੇ ਨਾਲ ਹੀ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਨਮੀ ਵਾਲੇ ਥਾਂ 'ਤੇ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਬਾਰਿਸ਼ ਦਾ ਨੁਕਸਾਨ ਹੋਵੇਗਾ।
ਆਪਣਾ ਜ਼ਿਲ੍ਹਾ ਚੁਣੋ (ਪਠਾਨਕੋਟ)
ਕਿਸਾਨਾਂ ਨੇ ਦੱਸਿਆ ਕਿ ਬੇਰਾਨੀ ਜ਼ਮੀਨਾਂ ਦੇ ਲਈ ਇਹ ਬਾਰਿਸ਼ ਲਾਹੇਵੰਦਹੈ। ਇਸਦੇ ਨਾਲ ਹੀ ਗੰਨੇ ਦੀ ਫਸਲ ਅਤੇ ਸਰ੍ਹੋਂ ਦੀ ਫਸਲ ਦੇ ਲਈ ਵੀ ਇਹ ਬਰਸਾਤ ਲਾਹੇਵੰਦ ਹੋਵੇਗੀ। ਪਠਾਨਕੋਟ ਦੇ ਹਲਕਾ ਭੋਆ (Bhoa) ਦੇ ਕਿਸਾਨਾਂ ਨੇ ਦੱਸਿਆ ਕਿ ਇਹ ਮੀਂਹ ਫ਼ਸਲਾਂ ਲਈ ਲਾਹੇਵੰਦ ਸਾਬਤ ਹੋਵੇਗਾ |
ਉਨ੍ਹਾਂ ਕਿਹਾ ਕਿ ਇਹ ਬਰਸਾਤ ਬਿਰਾਨੀ ਜ਼ਮੀਨ (Dry Land) ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੀਂਹ ਨਾ ਪੈਣ ਕਾਰਨ ਕਣਕ ਦੀ ਫ਼ਸਲ ਪੀਲੀ ਪੈ ਰਹੀ ਹੈ, ਜਿਸ ਕਾਰਨ ਕਿਸਾਨ ਚਿੰਤਤ ਸਨ ਪਰ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਇਹ ਚਿੰਤਾ ਦੂਰ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।