ਜਤਿਨ ਸ਼ਰਮਾ ,ਪਠਾਨਕੋਟ
ਪਠਾਨਕੋਟ : ਦੇਸ਼ ਦੇ ਹਾਲਾਤਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਕਾਂਗਰਸ ਪਾਰਟੀ ਨੇ ਅੱਜਐਲ.ਆਈ.ਸੀ (LIC)ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਜੰਮ ਕੇ ਨਾਹਰੇਬਾਜ਼ੀ ਕੀਤੀ। ਇਸ ਮੌਕੇ ਪੱਤਰਕਾਰਾਂ (Media) ਨਾਲ ਗੱਲਬਾਤ ਕਰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਅੱਜ ਉਨ੍ਹਾਂਵਲੋਂ ਭਾਜਪਾ ਦੀਆਂ ਗਲਤ ਨੀਤੀਆਂ ਨੂੰ ਦੇਖਦੇ ਹੋਏ ਧਰਨੇ ਦਿੱਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸੱਤਾ 'ਚ ਆਏ 9 ਸਾਲ ਬੀਤ ਚੁੱਕੇ ਹਨ ਅਤੇ ਇਨ੍ਹਾਂ 9 ਸਾਲਾਂ 'ਚ ਭਾਜਪਾ ਨੇ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਉਤਸ਼ਾਹਿਤ ਕਰਨ ਦਾ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕਾਰਪੋਰੇਟ ਘਰਾਣਿਆਂ (corporate houses) ਰਾਹੀਂ ਦੇਸ਼ ਦਾ ਪੈਸਾ ਦੇਸ਼ ਤੋਂ ਬਾਹਰ ਜਾ ਰਿਹਾ ਹੈ। ਇਹ ਕਾਰਪੋਰੇਟ ਘਰਾਣੇ ਵਿਦੇਸ਼ਾਂ ਵਿੱਚ ਜਾਇਦਾਦਾਂ ਖਰੀਦ ਕੇ ਦੇਸ਼ ਦੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਅਮਰੀਕਾ ਵਰਗੇ ਮੁਲਕਾਂ ਨੇ ਕਾਰਪੋਰੇਟ ਘਰਾਣਿਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ, ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸਾਡੇ ਦੇਸ਼ ਦੇ ਆਗੂ ਅੱਖਾਂ ਮੀਟੀ ਬੈਠੇ ਹਨ।
ਆਪਣਾ ਜ਼ਿਲ੍ਹਾ ਚੁਣੋ (ਪਠਾਨਕੋਟ)
ਭਾਰਤ (India) ਦੀ ਪਾਕਿਸਤਾਨ (Pakistan) ਨਾਲ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੇ ਹਾਲਾਤ ਪਾਕਿਸਤਾਨ ਵਰਗੇ ਹੋ ਜਾਣਗੇ, ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਹੀ ਵਿਅਕਤੀ ਅਤੇ ਸਹੀ ਪਾਰਟੀ ਚੁਣਨ ਤਾਂ ਜੋ ਭਾਰਤ ਦੇਸ਼ ਨੂੰ ਬਚਾਇਆ ਜਾ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।