ਜਤਿਨ ਸ਼ਰਮਾ,ਪਠਾਨਕੋਟ
ਪਠਾਨਕੋਟ :ਕਿਸਾਨ ਕਦੇ ਸਰਕਾਰਾਂ ਦੀ ਮਾਰ ਝੱਲਦਾ ਹੈ ਤੇ ਕਦੇ ਕੁਦਰਤ ਦੀ। ਇੱਕ ਵਾਰ ਫਿਰ ਕਿਸਾਨਾਂ ਨੂੰ ਤੇਜ਼ ਹਨੇਰੀ ਅਤੇ ਮੀਂਹ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਬੀਤੀ ਰਾਤ 24 ਘੰਟੇ ਚੱਲੀ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਕਈ ਥਾਵਾਂ 'ਤੇ ਕਿਸਾਨਾਂ ਦੀ ਕਣਕ ਦੀ ਫ਼ਸਲ (Wheat Crop) ਤਬਾਹ ਕਰ ਦਿੱਤੀ। ਪਠਾਨਕੋਟ (Pathankot) ਜ਼ਿਲ੍ਹੇ ਦੇ ਕਈ ਪਿੰਡਾਂ 'ਚ ਨੁਕਸਾਨ ਦੇਖਣ ਨੂੰ ਮਿਲਿਆ ਹੈ, ਜਿੱਥੇ ਬੀਤੀ ਰਾਤ ਪਏ ਮੀਂਹ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਜ਼ਮੀਨ 'ਤੇ ਚਾਦਰ ਵਾਂਗ ਵਿਛ ਗਈ ਹੈ, ਜਿਸ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Farmer, Pathankot News, Rain, Weather, Wheat crop