ਜਤਿਨ ਸ਼ਰਮਾ
ਪਠਾਨਕੋਟ:ਪਠਾਨਕੋਟ (Pathankot) ਦੇ ਲਮੀਨੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ (Republic Day) ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਪੁੱਜੇ, ਜਿਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।ਇਸ ਪ੍ਰੋਗਰਾਮ ਦੀ ਸ਼ੁਰੂਆਤ 'ਚ ਪੰਜਾਬ ਪੁਲਿਸ ਦੀ ਟੁਕੜੀ ਨੇ ਸਟੇਜ 'ਤੇ ਮੌਜੂਦ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ, ਉਪਰੰਤ ਮਹਿਲਾ ਪੁਲਿਸ ਦੀ ਟੁਕੜੀ, ਐਨ.ਸੀ.ਸੀ ਕੈਡਿਟਾਂ, ਸਕੂਲੀ ਬੱਚਿਆਂ ਅਤੇ ਆਰਮੀ ਬੈਂਡ ਨੇ ਭਾਗ ਲਿਆ | ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਚਾਣਕਿਆ ਰਾਹੀਂ ਸਮਾਜ ਨੂੰ ਚੰਗਾ ਸੁਨੇਹਾ ਦੇਣ ਦਾ ਯਤਨ ਕੀਤਾ ਗਿਆ।
ਆਪਣਾ ਜ਼ਿਲ੍ਹਾ ਚੁਣੋ (ਪਠਾਨਕੋਟ)
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਲੋਕਾਂ ਨੂੰ ਸੰਬੋਧਨ ਕੀਤਾ। ਕੈਬਨਿਟ ਮੰਤਰੀ ਨੇ ਸ਼ਹੀਦ ਸੈਨਿਕ ਦੇ ਪਰਿਵਾਰਕ ਮੈਂਬਰਾ ਨੂੰ ਸਨਮਾਨਿਤ ਕੀਤਾ।ਇਸ ਮੌਕੇ ਬੰਦੀ ਸਿੱਖਾਂ 'ਤੇ ਬੋਲਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਬੰਦੀ ਸਿੱਖਾਂ ਦੀ ਰਿਹਾਈ ਦੇ ਹੱਕ 'ਚ ਹਾਂ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਜਿਸ ਵਿਅਕਤੀ ਨੇ ਕੋਈ ਅਪਰਾਧ ਕੀਤਾ ਹੈ, ਉਸ ਨੂੰ ਸਜ਼ਾ ਪੂਰੀ ਹੋਣ 'ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਇਸ ਪ੍ਰੋਗਰਾਮ ਨੂੰ ਅੱਗੇ ਤੋਰਦਿਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਪੀ.ਟੀ.ਪਰੇਡ ਕਰਕੇ ਸਿਹਤਮੰਦ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਦਾ ਸੁਨੇਹਾ ਦਿੱਤਾ। ਜਿਸ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ਨੂੰ ਦਰਸਾਉਂਦੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਪ੍ਰੋਗਰਾਮ ਵਿੱਚ ਪੰਜਾਬੀ ਗਿੱਧਾ ਅਤੇ ਭੰਗੜਾ ਖਿੱਚ ਦਾ ਕੇਂਦਰ ਰਿਹਾ ਅਤੇ ਗਣਤੰਤਰ ਦਿਵਸ ਦੇ ਅੰਤ ਵਿੱਚ ਰਾਸ਼ਟਰੀ ਗੀਤ (National Anthem) ਦੇ ਗਾਇਨ ਨਾਲ ਪ੍ਰੋਗਰਾਮ ਦੀ ਸਮਾਪਤੀ ਹੋਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।