ਜਤਿਨ ਸ਼ਰਮਾ
ਪਠਾਨਕੋਟ: ਕੋਈ ਸਮਾਂ ਸੀ ਜਦੋਂ ਘਰ ਵਿੱਚ ਕੋਈ ਵੀ ਚੰਗਾ ਕੰਮ ਕਰਨ ਤੋਂ ਪਹਿਲਾਂ ਗਾਂ ਦੀ ਪੂਜਾ ਕੀਤੀ ਜਾਂਦੀ ਸੀ। ਪਰ ਸਮੇਂ ਦੇ ਨਾਲ, ਲੋਕ ਸੁਆਰਥੀ ਹੁੰਦੇ ਜਾ ਰਹੇ ਹਨ। ਸਾਡੇ ਸਮਾਜ ਵਿੱਚ ਹੁਣ ਅਜਿਹੇ ਲੋਕਾਂ ਦੀ ਗਿਣਤੀ ਵੱਧ ਰਹੀ ਹੈ ਜੋ ਆਪਣੇ ਫਾਇਦੇ ਲਈ ਗਊਆਂ ਨੂੰ ਘਰ ਵਿੱਚ ਰੱਖਦੇ ਹਨ ਅਤੇ ਜਦੋਂ ਉਸ ਗਾਂ ਦਾ ਦੁੱਧ ਸੁੱਕ ਜਾਂਦਾ ਹੈ ਤਾਂ ਲੋਕ ਉਨ੍ਹਾਂ ਨੂੰ ਘਰੋਂ ਕੱਢ ਦਿੰਦੇ ਹਨ ਅਤੇ ਅਕਸਰ ਉਹ ਗਾਵਾਂ ਸੜਕ ਜਾਂ ਰੇਲ ਹਾਦਸੇ (Rail Accident) ਦਾ ਸ਼ਿਕਾਰ ਹੋ ਜਾਂਦੀਆਂ ਹਨ।
ਇਸ ਸਭ ਨੂੰ ਦੇਖਦੇ ਹੋਏ ਪਠਾਨਕੋਟ ਸ਼ਹਿਰ (Pathankot) ਦੇ ਲੋਕਾਂ ਨੇ ਗਵਾਲੀਆ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਦੁੱਧ (Milk) ਹੀ ਨਹੀਂ ਬਲਕਿ ਗਾਂ ਦੇ ਗੋਹੇ (Cow Dung) ਦੀ ਵੀ ਵਰਤੋਂ ਕਈ ਉਤਪਾਦ ਬਣਾਉਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ (Diwali) ਮੌਕੇ ਗਊਆਂ ਦੇ ਗੋਹੇ ਤੋਂ ਬਣੇ ਦੀਵਿਆਂ ਦੀ ਬਾਜ਼ਾਰ ਵਿੱਚ ਬਹੁਤ ਮੰਗ ਸੀ। ਇਸ ਤੋਂ ਇਲਾਵਾ ਗਾਂ ਦੇ ਗੋਹੇ ਦੀ ਵਰਤੋਂ ਬਾਲਣ ਬਣਾਉਣ ਲਈ ਕੀਤੀ ਜਾਂਦੀ ਹੈ।
ਇਸ ਲਈ ਸਾਨੂੰ ਸਾਰਿਆਂ ਨੂੰ ਇਨ੍ਹਾਂ ਬੇਸਹਾਰਾ ਗਊਆਂ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਪਾਉਣ ਦੀ ਲੋੜ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਜੋ ਲੋਕ ਇਨ੍ਹਾਂ ਗਊਆਂ ਨੂੰ ਘਰੋਂ ਬਾਹਰ ਕੱਢ ਦੇਂਦੇ ਹਨ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।