ਜਤਿਨ ਸ਼ਰਮਾ,
ਪਠਾਨਕੋਟ: ਜਿੱਥੇ ਪੂਰਾ ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਧੂਮ-ਧਾਮ ਨਾਲ ਮਨਾਉਣ (Celebration) ਦੀਆਂ ਤਿਆਰੀਆਂ ਕਰ ਰਿਹਾ ਹੈ, ਉੱਥੇ ਹੀ ਪਠਾਨਕੋਟ ਪੁਲਿਸ ਵੱਲੋਂ ਵੀ ਆਜ਼ਾਦੀ ਦਿਵਸ (Independence day) ਮੌਕੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵਲੋਂ ਪੰਜਾਬ (Punjab) ਦੇ ਨਾਲ ਲੱਗਦੀ ਜੰਮੂ-ਹਿਮਾਚਲ ਸਰਹੱਦ 'ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਐਸ.ਪੀ ਪਠਾਨਕੋਟ ਹਰਕਮਲਪ੍ਰੀਤ ਸਿੰਘਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਜੰਮੂ (Jammu) ਅਤੇ ਹਿਮਾਚਲ (Himachal), ਦੇ ਨਾਲ ਲੱਗਦੇ ਇਲਾਕਿਆਂ 'ਤੇ ਵੀ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਗੁਆਂਢੀ ਰਾਜਾਂ ਦੇ ਅੰਤਰਰਾਜੀ ਸਰਹੱਦੀ (Interstate border) ਲਾਂਘਿਆਂ 'ਤੇ ਪੁਲਿਸ ਫੋਰਸ ਵਧਾ ਦਿੱਤੀ ਗਈ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਇਨ੍ਹਾਂ ਰਸਤਿਆਂ ਦੀ ਵਰਤੋਂ ਕਰਕੇ ਕੋਈ ਵਾਰਦਾਤ ਨਾ ਕਰ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independence, Independence day, Pathankot, Punjab