Home /pathankot /

ਦਾਣਾ ਮੰਡੀ ਕਾਨਵਾਂ ਵਿੱਚ ਲੱਗ ਰਿਹਾ ਕਿਸਾਨ ਮੇਲਾ, ਮਹਿਲਾਵਾਂ ਵੀ ਸ਼ਾਮਲ ਹੋ ਉਠਾਉਣ ਫਾਇਦਾ: ਖੇਤੀਬਾੜੀ

ਦਾਣਾ ਮੰਡੀ ਕਾਨਵਾਂ ਵਿੱਚ ਲੱਗ ਰਿਹਾ ਕਿਸਾਨ ਮੇਲਾ, ਮਹਿਲਾਵਾਂ ਵੀ ਸ਼ਾਮਲ ਹੋ ਉਠਾਉਣ ਫਾਇਦਾ: ਖੇਤੀਬਾੜੀ

ਕਿਸਾਨ ਮੇਲੇ ਬਾਰੇ ਜਾਣਕਾਰੀ ਦੇਂਦੇ ਹੋਏ ਡਾ ਅਮਰੀਕ ਸਿੰਘ

ਕਿਸਾਨ ਮੇਲੇ ਬਾਰੇ ਜਾਣਕਾਰੀ ਦੇਂਦੇ ਹੋਏ ਡਾ ਅਮਰੀਕ ਸਿੰਘ

ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਮਿਤੀ 8 ਅਪ੍ਰੈਲ 2022 ਦਿਨ ਸ਼ੁਕਰਵਾਰ ਨੂੰ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਲਗਾਇਆ ਜਾਵੇਗਾ।

  • Share this:

ਜਤਿਨ ਸ਼ਰਮਾ

ਪਠਾਨਕੋਟ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵੱਲੋਂ ਪੰਜਾਬ ਪੱਧਰ 'ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਮਿਤੀ 8 ਅਪ੍ਰੈਲ 2021 ਦਿਨ ਸ਼ੁਕਰਵਾਰ ਨੂੰ ਲਗਾਈ ਜਾਵੇਗੀ। ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਤਾਰਾਗੜ੍ਹ ਦੇ ਸਮੂਹ ਸਟਾਫ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਪ੍ਰਿਤਪਾਲ ਸਿੰਘ ,ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਹਰਪ੍ਰੀਤ ਸਿੰਘ, ਡਾ. ਨੌਨਿਹਾਲ ਸਿੰਘ ਬੀ ਟੀ ਐਮ (ਆਤਮਾ), ਜਤਿੰਦਰ ਕੁਮਾਰ,ਖੇਤੀ ਵਿਸਥਾਰ ਅਫਸਰ, ਅਮਰਜੋਤ ਕੌਰ, ਸੌਰਵ ਸਮੇਤ ਸਮੂਹ ਸਟਾਫਬ ਹਾਜ਼ਰ ਸੀ। ਕੈਂਪ ਦਾ ਉਦੇਸ਼ \"ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਓ,ਪਾਣੀ ਬਚਾਓ ,ਪੰਜਾਬ ਬਚਾਓ ਹੋਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾਪਠਾਨਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾਪੱਧਰੀ ਕਿਸਾਨ ਮੇਲਾ ਮਿਤੀ 8 ਅਪ੍ਰੈਲ 2022 ਦਿਨ ਸ਼ੁਕਰਵਾਰ ਨੂੰ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਲ ਚੰਦ ਕਟਾਰੂਚੱਕ ਮਾਨਯੋਗ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਵਣ ਵਿਭਾਗ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ, ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ,ਪੰਜਾਬ, ਕੈਂਪ ਦਾ ਉਦਘਾਟਨ ਅਤੇ ਪ੍ਰਧਾਨਗੀ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਕਿਸਾਨਾਂ ਨੂੰ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ ਅਤੇ ਖੇਤੀਬਾੜੀ, ਬਾਗਬਾਨੀ, ਪਸ਼ੂਪਾਲਣ, ਸਿਹਤ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ, ਸਹਿਕਾਰਤਾ ਵਿਭਾਗ,ਬੈਂਕਸ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂਕਿਸਾਨਾਂ ਖ਼ਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।

ਉਨ੍ਹਾਂਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੁਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ। ਉਨ੍ਹਾਂਸਮੂਹ ਸਰਪੰਚ ਸਹਿਬਾਨ ਅਤੇ ਅਗਾਂਹਵਧੂ ਕਿਸਾਨਾਂ ਨੂੰ ਅਪੀਲ ਕੀਤੀ ਕਿ ਲੱਗ ਰਹੇ ਜ਼ਿਲ੍ਹਾਪੱਧਰੀ ਕਿਸਾਨ ਮੇਲੇ ਵਿੱਚ ਕਿਸਾਨ ਅਤੇ ਕਿਸਾਨ ਮਹਿਲਾਵਾਂ ਨੂੰ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਪਿੰਡ ਵਿਚ ਜਾ ਕੇ ਇਸ ਕੈੰਪ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਕਿਸਾਨ ਇੰਸ ਮੌਕੇ ਦਾ ਫਾਇਦਾ ਉਠਾ ਸਕਣ। ਸਮੂਹ ਸਟਾਫ ਨੇ ਵਿਸ਼ਵਾਸ਼ ਦਿਵਾਇਆ ਕਿ ਇਸ ਮੌਕੇ ਵੱਧ ਤੋਂ ਵੱਧ ਕਿਸਾਨ ਮਹਿਲਾਵਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।

Published by:Rupinder Kaur Sabherwal
First published:

Tags: Agriculture, Farmer, Pathankot