ਜਤਿਨ ਸ਼ਰਮਾ,
ਪਠਾਨਕੋਟ: ਜਿੱਥੇ ਇੱਕ ਪਾਸੇ ਧੁੰਦ ਲੋਕਾਂ ਦੀ ਪ੍ਰੇਸ਼ਾਨੀ ਵਧਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਹ ਧੁੰਦ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਮੀਂਹ ਨਾ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਸਨ ਪਰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੰਦ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਲੈ ਆਂਦੀ ਹੈ। ਇਸ ਸਮੇਂ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਪਾਣੀ ਦੀ ਘਾਟ ਕਾਰਨ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਕਣਕ ਦੀ ਫ਼ਸਲ ਨੂੰ ਇਨ੍ਹੀਂ ਦਿਨੀਂ ਬਰਸਾਤ ਦੀ ਲੋੜ ਹੈ | ਪਰ ਇਸ ਸਾਲ ਅਜੇ ਤੱਕ ਮੀਂਹ ਨਹੀਂ ਪਿਆ। ਜਿਸ ਕਾਰਨ ਕਿਸਾਨਾਂ ਦਾ ਹੌਸਲਾ ਟੁੱਟ ਗਿਆ ਸੀ, ਅਤੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੰਦ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।
ਡਾ: ਅਮਰੀਕ ਸਿੰਘ ਨੇ ਕਿਹਾ ਕਿ ਇਹ ਧੁੰਦ ਮੱਕੀ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਏਗੀ। ਇਸ ਲਈ ਮੱਕੀ ਦੀ ਫ਼ਸਲ ਬੀਜਣ ਵਾਲੇ ਕਿਸਾਨਾਂ ਨੂੰ ਇਸ ਧੁੰਦ ਵਿੱਚ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੇਂ ਮੀਂਹ ਪੈਂਦਾ ਹੈ ਤਾਂ ਇਹ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬਰਾਨੀ ਖੇਤਾਂ ਲਈ ਬਰਸਾਤ ਦੀ ਵਿਸ਼ੇਸ਼ ਲੋੜ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।