ਜਤਿਨ ਸ਼ਰਮਾ
ਪਠਾਨਕੋਟ: ਲੋਕ ਦਿਖਾਵੇ ਵਿੱਚ ਅਸੀਂ ਆਪਣੇ ਪੁਰਾਣੇ ਖਾਣ-ਪਾਣ ਨੂੰ ਭੁੱਲਦੇ ਜਾ ਰਹੇ ਹਾਂ। ਕੋਈ ਸਮਾਂ ਸੀ ਜਦੋਂ ਲੋਕ ਘਰ ਦੇ ਬਣੇ ਸਾਧਾ ਭੋਜਨ ਖਾ ਕੇ ਸਿਹਤਮੰਦ ਜੀਵਨ ਬਤੀਤ ਕਰਦੇ ਸਨ। ਪੰਜਾਬ (Punjab) ਦੇ ਲੋਕ ਗੁੜ ਖਾਣ ਵਿੱਚ ਬਹੁਤ ਉਤਸ਼ਾਹ ਦਿਖਾਉਂਦੇ ਸਨ। ਪਰ ਹੌਲੀ-ਹੌਲੀ ਲੋਕਾਂ ਦੀ ਇਹ ਇੱਛਾ ਘਟਦੀ ਗਈ ਅਤੇ ਲੋਕਾਂ ਨੇ ਖੰਡ ਮਿੱਲਾਂ (Sugar Mills) ਵਿੱਚ ਤਿਆਰ ਹੋਈ ਖੰਡ ਨੂੰ ਘਰ ਵਿੱਚ ਹੀ ਵਰਤਣਾ ਸ਼ੁਰੂ ਕਰ ਦਿੱਤਾ।
ਅਜਿਹੀਆਂ ਵਸਤੂਆਂ ਦੀ ਵਰਤੋਂ ਕਰਕੇ ਲੋਕ ਕਈ ਬਿਮਾਰੀਆਂ ਦਾ ਸ਼ਿਕਾਰ ਹੋਣ ਲੱਗੇ ਅਤੇ ਹੁਣ ਇੱਕ ਵਾਰ ਫਿਰ ਲੋਕਾਂ ਦਾ ਧਿਆਨ ਗੁੜ ਵੱਲ ਖਿੱਚਿਆ ਜਾ ਰਿਹਾ ਹੈ। ਜੇਕਰ ਪਠਾਨਕੋਟ ਸ਼ਹਿਰ ਦੀ ਗੱਲ ਕਰੀਏ ਤਾਂ ਗੁੜ ਦੀ ਮੰਗ ਇੱਕ ਵਾਰ ਫਿਰ ਤੋਂ ਵਧਣ ਲੱਗੀ ਹੈ। ਜਿਸ ਤੋਂ ਬਾਅਦ ਗੁੜ ਬਣਾਉਣ ਵਾਲਿਆਂ ਨੇ ਵੀ ਵੱਖ-ਵੱਖ ਤਰ੍ਹਾਂ ਦੇ ਗੁੜ ਬਣਾ ਕੇ ਵੇਚਣੇ ਸ਼ੁਰੂ ਕਰ ਦਿੱਤੇ ਹਨ।
ਇਸ ਬਾਰੇ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ (Dr. Amrik Singh) ਨੇ ਦੱਸਿਆ ਕਿ ਗੁੜ ਸਾਡੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗੁੜ ਬਣਾਉਣ ਵਿਚ ਜ਼ਿਆਦਾਤਰ ਆਰਗੈਨਿਕ (Organic) ਪਦਾਰਥਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਗੁੜ ਕਿਸੇ ਵੀ ਤਰ੍ਹਾਂ ਦੇ ਰਸਾਇਣ ਦੀ ਵਰਤੋਂ ਨਾ ਹੋਣ ਕਾਰਨ ਸਾਡੀ ਸਿਹਤ ਲਈ ਲਾਹੇਵੰਦ ਸਾਬਤ ਹੁੰਦਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਆਰਗੈਨਿਕ ਤਰੀਕੇ ਨਾਲ ਗੁੜ ਨੂੰ ਬਣਾਉਣ ਦੀ ਅਪੀਲ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Health, Health news, Jaggery, Pathankot, Punjab