ਜਤਿਨ ਸ਼ਰਮਾ
ਪਠਾਨਕੋਟ: ਪੰਜਾਬ (Punjab) ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਸ਼ੁਰੂ ਹੋ ਜਾਂਦੀ ਹੈ ਅਤੇ ਲੰਬੇ ਸਮੇਂ ਤੋਂ ਲੋਕ ਹੱਥੀਂ ਕਣਕ ਦੀ ਬਿਜਾਈ (Wheat Sowing) ਕਰਦੇ ਆ ਰਹੇ ਸਨ ਪਰ ਹੁਣ ਖੇਤੀ ਮਾਹਿਰਾਂ ਅਨੁਸਾਰ ਹੱਥੀਂ ਬਿਜਾਈ ਤੋਂ ਬਿਨਾਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਖੇਤੀ ਮਾਹਿਰਾਂ ਅਨੁਸਾਰ ਸੁਪਰ ਸੀਡਰ ਨਾਲ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵੱਧ ਆਉਂਦਾ ਹੈ, ਉੱਥੇ ਹੀ ਖੇਤੀ ਲਾਗਤ ਵੀ ਘੱਟ ਹੁੰਦੀ ਹੈ ਅਤੇ ਸੁਪਰ ਸੀਡਰ (Supper Seeder) ਨਾਲ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ: ਅਮਰੀਕ ਸਿੰਘ (Dr Amrik Singh) ਨੇ ਕਣਕ ਦੀ ਬਿਜਾਈ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਹੁਣ ਪੰਜਾਬ ਭਰ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ | ਉਨ੍ਹਾਂ ਕਿਹਾ ਕਿ ਸੁਪਰ ਸੀਡਰ ਦੀ ਵਰਤੋਂ ਕਰਕੇ ਕਿਸਾਨ ਬੀਜ ਅਤੇ ਖਾਦ ਇੱਕੋ ਸਮੇਂ ਪਾ ਸਕਦੇ ਹਨ। ਇਹ ਸਭ ਜਿੱਥੇ ਸਮੇਂ ਦੀ ਬਚਤ ਕਰਦਾ ਹੈ, ਉੱਥੇ ਖੇਤੀ ਖਰਚੇ ਵੀ ਘਟਾਉਂਦਾ ਹੈ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਨਾਲ ਫ਼ਸਲ ਦਾ ਝਾੜ ਵੀ ਵਧਦਾ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਸੁਪਰ ਸੀਡਰ ਨਹੀਂ ਖਰੀਦ ਸਕਦੇ ਉਹ ਵੱਡੇ ਕਿਸਾਨਾਂ ਤੋਂ ਸੁਪਰ ਸੀਡਰ ਕਿਰਾਏ 'ਤੇ ਲੈ ਕੇ ਬਿਜਾਈ ਕਰ ਰਹੇ ਹਨ ਅਤੇ ਖੇਤੀਬਾੜੀ ਵਿਭਾਗ ਨੇ ਵੀ ਵੱਖ-ਵੱਖ ਬਲਾਕਾਂ ਵਿੱਚ ਸੁਪਰ ਸੀਡਰ ਖਰੀਦੇ ਹਨ, ਜਿਸ ਨਾਲ ਕਿਸਾਨ ਬਿਜਾਈ ਕਰ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmer, Pathankot, Progressive Farming, Punjab, Wheat