ਜਤਿਨ ਸ਼ਰਮਾ
ਪਠਾਨਕੋਟ:ਸਨਾਤਮ ਧਰਮ ਪਥਪ੍ਰੀਸ਼ਦ (Sanatham Dharma Path Parishad) ਵੱਲੋਂ ਆ ਰਹੇ ਨਰਾਤਿਆਂ (Navratri) ਸਬੰਧੀ ਬ੍ਰਾਹਮਣ ਸਭਾ ਪਰਸ਼ੂ ਰਾਮ ਮੰਦਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ |ਇਸ ਮੀਟਿੰਗ ਵਿੱਚ ਪਠਾਨਕੋਟ (Pathankot) ਦੇ ਵੱਖ-ਵੱਖ ਮੰਦਰਾਂ ਦੇ ਪੁਜਾਰੀ ਹਾਜ਼ਰ ਸਨ। ਇਹ ਮੀਟਿੰਗ ਸੰਸਥਾ ਦੇ ਪ੍ਰਧਾਨ ਪੰਡਿਤ ਰਾਕੇਸ਼ ਸ਼ਾਸਤਰੀ (Pandit Rakesh Shastri) ਦੀ ਦੇਖ-ਰੇਖ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਨਾਤਮ ਧਰਮ ਪਥ ਪ੍ਰੀਸ਼ਦ ਦੇ ਪ੍ਰਧਾਨ ਪੰਡਿਤ ਰਾਕੇਸ਼ ਸ਼ਾਸਤਰੀ ਨੇ ਦੱਸਿਆ ਕਿ 22 ਮਾਰਚ ਨੂੰ ਨਰਾਤੇ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਹਿੰਦੂ ਧਰਮ ਵਿੱਚ ਇਨ੍ਹਾਂ ਨੌਂ ਨਰਾਤਿਆਂ ਨੂੰ ਬਹੁਤ ਹੀ ਸ਼ੁਭ ਮੰਨਿਆ ਜਾਂਦਾ ਹੈ।
ਆਪਣਾ ਜ਼ਿਲ੍ਹਾ ਚੁਣੋ (ਪਠਾਨਕੋਟ)
ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ 'ਚ ਪੂਜਾ ਪਾਠ ਕੀਤੇ ਜਾਂਦੇ ਹਨ। ਪੰਡਿਤ ਰਾਕੇਸ਼ ਸ਼ਾਸਤਰੀ ਨੇ ਦੱਸਿਆ ਕਿ ਇਸ ਦਿਨ ਸਨਾਤਨ ਧਰਮ ਪਥ ਪ੍ਰੀਸ਼ਦ ਸਨਾਤਨ ਝੰਡਾ ਲਹਿਰਾਉਣ ਦੀ ਰਸਮ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਨਰਾਤਿਆਂ ਵਿੱਚ ਕੰਜਕ ਦੀ ਪੂਜਾ ਕਰਨ ਦੀ ਵਿਸ਼ੇਸ਼ ਪ੍ਰਥਾ ਹੈ। ਇਸ ਲਈ ਪਥ ਪ੍ਰੀਸ਼ਦ ਮੈਂਬਰਾਂ ਵੱਲੋਂ ਇਸ ਦਿਨ ਵਿਸ਼ੇਸ਼ ਕੰਜਕ ਪੂਜਨ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਕੰਜਕ ਪੂਜਨ ਦੀ ਮਹੱਤਤਾ ਬਾਰੇ ਦੱਸਿਆ ਜਾਵੇਗਾ।
ਇਸ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸਾਡੇ ਹਿੰਦੂ ਸਮਾਜ ਵਿੱਚ ਔਰਤਾਂ ਦਾ ਵਿਸ਼ੇਸ਼ ਸਥਾਨ ਹੈ, ਔਰਤਾਂ ਨੂੰ ਦੇਵੀ ਵਾਂਗ ਪੂਜਿਆ ਜਾਂਦਾ ਹੈ, ਇਸ ਲਈ 22 ਤਰੀਕ ਨੂੰ ਹੋਣ ਵਾਲੇ ਪ੍ਰੋਗਰਾਮ ਵਿੱਚ ਔਰਤਾਂ ਦਾ ਗੁਣਗਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਦੀਆਂ ਹੋਰ ਸੰਸਥਾਵਾਂ ਦੇ ਵਿਦਵਾਨਾਂ ਨੂੰ ਇਸ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।