Home /pathankot /

Viral Video News: ਜਾਣੋ ਕਿਉਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਹਿਤ ਮੰਤਰੀ ਦੇ ਅਸਤੀਫੇ ਦੀ ਕੀਤੀ ਮੰਗ

Viral Video News: ਜਾਣੋ ਕਿਉਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਹਿਤ ਮੰਤਰੀ ਦੇ ਅਸਤੀਫੇ ਦੀ ਕੀਤੀ ਮੰਗ

ਭਾਜਪਾ

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਸਵੀਰ 

Pathankot News: ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਦੇ ਬਾਹਰ ਭਾਜਪਾ ਵੱਲੋਂ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ (Bhagwant Mann) ਤੋਂ ਮੰਗ ਕੀਤੀ ਗਈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

  • Share this:

    ਜਤਿਨ ਸ਼ਰਮਾ

    ਪਠਾਨਕੋਟ: ਕੁਝ ਦਿਨ ਪਹਿਲਾਂ ਸਿਵਲ ਹਸਪਤਾਲ ਪਠਾਨਕੋਟ (Civil Hospital Pathankot) ਵਿੱਚ ਰਾਤ ਸਮੇਂ ਹਸਪਤਾਲ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਇੱਕ ਗਰਭਵਤੀ ਔਰਤ (Pregnant women) ਨੇ ਲੇਬਰ ਰੂਮ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ ਸੀ। ਇਸ ਸਾਰੀ ਘਟਨਾ ਨੂੰ ਉੱਥੇ ਮੌਜੂਦ ਇੱਕ ਵਿਅਕਤੀ ਨੇ ਆਪਣੇ ਕੈਮਰੇ ਵਿੱਚ ਰਿਕਾਰਡ ਕਰ ਲਿਆ ਅਤੇ ਵਾਇਰਲ (Viral Video) ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਦੇ ਬਾਹਰ ਭਾਜਪਾ ਵੱਲੋਂ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ (Bhagwant Maan) ਤੋਂ ਮੰਗ ਕੀਤੀ ਗਈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

    ਭਾਜਪਾ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਗੱਲ ਕਰਦੀ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸੂਬਾ ਸਰਕਾਰ ਗ਼ਰੀਬ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਂ 'ਤੇ ਮੁਹੱਲਾ ਕਲੀਨਿਕ (MohallaClinic) ਖੋਲ੍ਹ ਰਹੀ ਹੈ ਪਰ ਦੂਜੇ ਪਾਸੇ ਅਜਿਹੀ ਘਟਨਾ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਹੈ।

    ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ (AshwaniSharma) ਨੇ ਕਿਹਾ ਕਿ ਪਠਾਨਕੋਟ ਸ਼ਹਿਰ ਦਾ ਸਰਕਾਰੀ ਹਸਪਤਾਲ ਪੰਜਾਬ ਦੇ ਹਸਪਤਾਲਾਂ ਵਿੱਚੋਂ ਪਹਿਲੇ ਦਰਜੇ ਦਾ ਮੰਨਿਆ ਜਾਂਦਾ ਹੈ ਅਤੇ ਜੇਕਰ ਪਠਾਨਕੋਟ ਵਿੱਚ ਅਜਿਹੇ ਹਾਲਾਤ ਰਹੇ ਤਾਂ ਪੰਜਾਬ ਭਰ ਦੇ ਹੋਰ ਸਰਕਾਰੀ ਹਸਪਤਾਲਾਂ ਵਿੱਚ ਕੀ ਹਾਲਾਤ ਹੋਣਗੇ, ਇਸ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਵੀਡੀਓ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਔਰਤ ਹਸਪਤਾਲ ਦੇ ਬਾਹਰ ਬੱਚੇ ਨੂੰ ਜਨਮ ਦੇ ਰਹੀ ਹੈ ਅਤੇ ਹਸਪਤਾਲ ਪ੍ਰਸ਼ਾਸਨ ਉਸ ਦੀ ਦੇਖਭਾਲ ਨਹੀਂ ਕਰ ਰਿਹਾ ਹੈ।

    ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਪਾਸੇ ਔਰਤਾਂ ਦੇ ਹੱਕਾਂ ਦੀ ਗੱਲ ਕਰਦੀ ਹੈ ਪਰ ਦੂਜੇ ਪਾਸੇ ਇਹ ਘਟਨਾ ਆਮ ਆਦਮੀ ਪਾਰਟੀ ਦੀ ਅਸਲੀਅਤ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਸਿਹਤ ਮੰਤਰੀ ਦਾ ਅਸਤੀਫ਼ਾ ਪ੍ਰਵਾਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਕਾਰਵਾਈ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਭਾਜਪਾ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।

    Published by:Tanya Chaudhary
    First published:

    Tags: AAP Punjab, Health care, Mohalla clinics, Pathankot, Punjab