ਜਤਿਨ ਸ਼ਰਮਾ
ਪਠਾਨਕੋਟ: ਪਠਾਨਕੋਟ ਤੋਂ ਭਾਜਪਾ ਦੇ ਉਮੀਦਵਾਰ ਅਸ਼ਵਨੀ ਸ਼ਰਮਾ ਦੀਆਂ ਜਨਸਭਾਵਾਂ ਵਿਚ ਚੋਣ ਪ੍ਰਚਾਰ ਦਾ ਵੱਖਰਾ ਢੰਗ ਨਜ਼ਰ ਆ ਰਿਹਾ ਹੈ। ਭਾਜਪਾ ਵੱਲੋਂ ਇਨ੍ਹਾਂ ਜਨ ਸਭਾਵਾਂ ਵਿਚ ਲੋਕਾਂ ਨੂੰ ਜਾਦੂ ਦਿਖਾ ਕੇ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਦੇ ਵਿਧਾਇਕ ਵਜੋਂ ਕਾਰਜਕਾਲ ਦੌਰਾਨ ਕੀਤੇ ਹੋਏ ਕੰਮਾਂ ਨੂੰ ਦਿਖਾਇਆ ਜਾ ਰਿਹਾ ਹੈ।
ਲੋਕਾਂ ਵੀ ਇਨ੍ਹਾਂ ਕਲਾਕਾਰਾਂ ਦੀ ਕਲਾ ਦਾ ਆਨੰਦ ਮਾਣ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਨੇਤਾ ਰਾਜੀਵ ਮਹਾਜਨ ਨੇ ਦੱਸਿਆ ਕਿ ਇਸ ਵਾਰ ਪੰਜਾਬ ਵਿੱਚ ਵੀ ਭਾਜਪਾ ਦਾ ਹੀ ਜਾਦੂ ਚੱਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਜਾਦੂਗਰਾਂ ਦੀ ਕਲਾ ਰਾਹੀਂ ਅਸ਼ਵਨੀ ਸ਼ਰਮਾ ਦੇ ਪਠਾਨਕੋਟ ਸ਼ਹਿਰ ਵਿੱਚ ਕੀਤੇ ਹੋਏ ਵਿਕਾਸ ਕਾਰਜਾਂ ਨੂੰ ਦਿਖਾਇਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Punjab, Punjab Assembly election 2022, Punjab Assembly Polls 2022, Punjab BJP, Punjab Election 2022