Home /pathankot /

Pathankot: ਮੰਤਰੀ ਕਟਾਰੂਚੱਕ ਨੇ ਲਿਆ ਖ਼ਰਾਬ ਹੋਈਆ ਫਸਲਾਂ ਦਾ ਜਾਇਜ਼ਾ

Pathankot: ਮੰਤਰੀ ਕਟਾਰੂਚੱਕ ਨੇ ਲਿਆ ਖ਼ਰਾਬ ਹੋਈਆ ਫਸਲਾਂ ਦਾ ਜਾਇਜ਼ਾ

X
Pathankot:

Pathankot: ਮੰਤਰੀ ਕਟਾਰੂਚੱਕ ਨੇ ਲਿਆ ਖ਼ਰਾਬ ਹੋਈਆ ਫਸਲਾਂ ਦਾ ਜਾਇਜ਼ਾ

ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਜਿਸ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਸਾਫ਼ ਨਜ਼ਰ ਆ ਰਹੀਆਂ ਹਨ। ਕਿਸਾਨਾਂ ਨੇ ਸਰਕਾਰ ਤੋਂ ਉਚਿਤ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ, ਜਿਸ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦਾ ਦੌਰਾ ਕੀਤਾ।

ਹੋਰ ਪੜ੍ਹੋ ...
  • Local18
  • Last Updated :
  • Share this:

ਸੁਖਜਿੰਦਰ ਕੁਮਾਰ

ਪਠਾਨਕੋਟ: ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਜਿਸ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਸਾਫ਼ ਨਜ਼ਰ ਆ ਰਹੀਆਂ ਹਨ। ਕਿਸਾਨਾਂ ਨੇ ਸਰਕਾਰ ਤੋਂ ਉਚਿਤ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ, ਜਿਸ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦਾ ਦੌਰਾ ਕੀਤਾ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੌਰਾ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਪਏ ਮੀਂਹ ਨੇ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ। ਇਸੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲਵੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਲਕੇ ਤੋਂ ਮਾਲ ਵਿਭਾਗ ਦੀਆਂ ਟੀਮਾਂ ਫੀਲਡ ਵਿੱਚ ਜਾ ਕੇ ਪੀੜਤ ਕਿਸਾਨਾਂ ਦੀਆਂ ਫ਼ਸਲਾਂ ਦਾ ਸਰਵੇ ਕਰਨਗੀਆਂ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵੱਲੋਂ ਤੈਅ ਕੀਤੇ ਰੇਟਾਂ ਅਨੁਸਾਰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

Published by:Sarbjot Kaur
First published:

Tags: Farmers, Lal Chand Kataruchak, Pathankot News