ਜਤਿਨ ਸ਼ਰਮਾ
ਪੰਜਾਬ ਦੇ ਲੋਕਾਂ ਨੂੰ ਹੁਣ ਰੇਤਾ-ਬੱਜਰੀ ਦੀਆਂ ਵਧੀਆਂ ਕੀਮਤਾਂ ਤੋਂ ਰਾਹਤ ਮਿਲੀ ਹੈ। ਪਿਛਲੇ ਦਿਨੀਂ ਰੇਤਾ ਦਾ ਰੇਟ 60 ਰੁਪਏ ਪ੍ਰਤੀ ਘਣ ਫੁੱਟ ਅਤੇ ਬਜਰੀ ਦਾ ਰੇਟ 30 ਤੋਂ 35 ਰੁਪਏ ਪ੍ਰਤੀ ਘਣ ਫੁੱਟ ਤੱਕ ਪਹੁੰਚ ਗਿਆ ਸੀ। ਪਰ ਪੰਜਾਬ ਸਰਕਾਰ (Punjab Government) ਦੀ ਨਵੀਂ ਨੀਤੀ ਅਨੁਸਾਰ ਹੁਣ ਰੇਤਾ-ਬੱਜਰੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ, ਹੁਣ 60 ਰੁਪਏ ਦੀ ਥਾਂ ਰੇਤੇ ਦੀ ਕੀਮਤ 30 ਰੁਪਏ ਪ੍ਰਤੀਘਣਫੁੱਟ ਹੋ ਗਈ ਹੈ,ਅਤੇ ਬੱਜਰੀ ਦਾ ਰੇਟ 20 ਰੁਪਏ ਪ੍ਰਤੀ ਘਣ ਫੁੱਟ ਹੋ ਗਿਆ ਹੈ। ਇਸ ਸਬੰਧੀ ਜਦੋਂ ਵਪਾਰੀਆਂ ਅਤੇ ਟਰਾਂਸਪੋਰਟਰਾਂ (Transporter) ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਦੀ ਨਵੀਂ ਨੀਤੀ ਅਨੁਸਾਰ ਹੁਣ ਉਨ੍ਹਾਂ ਨੂੰ ਕੱਚਾ ਮਾਲ ਆਸਾਨੀ ਨਾਲ ਮਿਲਣਾ ਸ਼ੁਰੂ ਹੋ ਗਿਆ ਹੈ, ਉਨ੍ਹਾਂ ਕਿਹਾ ਕਿ ਜੇਕਰ ਇਹ ਸਿਲਸਿਲਾ ਜਾਰੀ ਰਿਹਾ ਤਾਂ ਰੇਤੇ ਦੀਆਂ ਕੀਮਤਾਂ ਹੋਰ ਡਿੱਗ ਜਾਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Pathankot News, Punjab