ਸੁਖਜਿੰਦਰ ਕੁਮਾਰ
ਪਠਾਨਕੋਟ: ਦੇਸ਼ ਦਾ ਅੰਨਦਾਤਾ ਕਿਸਾਨ, ਜੋ ਕਦੇ ਮੌਸਮ ਦੀ ਮਾਰ ਝੱਲਦਾ ਹੈ ਅਤੇ ਕਦੇ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਜਾਂਦਾ ਹੈ, ਪਰ ਇਸ ਸਭ ਦੇ ਵਿਚਕਾਰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਸਹਾਇਕ ਧੰਦੇ ਅਪਣਾ ਸਕੇ।
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਅਜਿਹੀ ਹੀ ਇੱਕ ਹੋਰ ਪ੍ਰਾਪਤੀ ਕੀਤੀ ਹੈ, ਜਿਸ ਕਾਰਨ ਹੁਣ ਕਿਸਾਨ ਆਪਣੇ ਖੇਤਾਂ ਵਿੱਚ ਸੇਬਾਂ ਦੀ ਖੇਤੀ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਕਿਸਾਨਾਂ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਦਰਅਸਲ ਸੇਬ ਦੀ ਕਾਸ਼ਤ ਸਿਰਫ਼ ਉਨ੍ਹਾਂ ਇਲਾਕਿਆਂ ਵਿੱਚ ਹੀ ਸੰਭਵ ਹੈ ਜਿੱਥੇ ਬਰਫ਼ਬਾਰੀ ਹੁੰਦੀ ਹੈ, ਪਰ ਹੁਣ ਪੰਜਾਬ ਵਿੱਚ ਵੀ ਇਸ ਦੀ ਕਾਸ਼ਤ ਸੰਭਵ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਤਜਰਬਾ ਕੀਤਾ ਗਿਆ ਸੀ ਜੋ ਸਫਲ ਰਿਹਾ ਹੈ ਅਤੇ ਹੁਣ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕਿਸਾਨ ਇਸ ਖੇਤੀ ਦਾ ਲਾਹਾ ਲੈ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Apple, Pathankot News