Home /pathankot /

Street Dogs Issue In Pathankot: ਪਠਾਨਕੋਟ 'ਚ ਆਵਾਰਾ ਕੁੱਤਿਆਂ ਦੀ ਗਿਣਤੀ ਵਧਣ ਨਾਲ ਸਥਾਨਕ ਲੋਕਾਂ ਨੇ ਜਤਾਈ ਚਿੰਤਾ

Street Dogs Issue In Pathankot: ਪਠਾਨਕੋਟ 'ਚ ਆਵਾਰਾ ਕੁੱਤਿਆਂ ਦੀ ਗਿਣਤੀ ਵਧਣ ਨਾਲ ਸਥਾਨਕ ਲੋਕਾਂ ਨੇ ਜਤਾਈ ਚਿੰਤਾ

X
Pathankot:

Pathankot: ਸ਼ਹਿਰ ਵਾਸੀਆਂ ਨੇ ਦੱਸਿਆ ਕਿ ਉਹ ਅਕਸਰ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਵਿੱਚ ਦੇਖਦੇ ਹਨ ਕਿ ਆਵਾਰਾ ਕੁੱਤਿਆਂ ਦੇ ਵੱਢਣ ਕਾਰਨ ਰੋਜ਼ਾਨਾ ਕਈ ਲੋਕ ਜ਼ਖ਼ਮੀ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪਰ ਪ੍ਰਸ਼ਾਸਨ ਇਸ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਪਠਾਨਕੋਟ: ਪਠਾਨਕੋਟ (Pathankot) ਸ਼ਹਿਰ ਵਿੱਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਹੁਣ ਪਠਾਨਕੋਟ ਸ਼ਹਿਰ ਵਿੱਚ ਆਵਾਰਾ ਕੁੱਤਿਆਂ (Street Dogs) ਦੀ ਗਿਣਤੀ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਇਨ੍ਹਾਂ ਕੁੱਤਿਆਂ ਕਾਰਨ ਹਰ ਰੋਜ਼ ਇੱਕ ਜਾਂ ਦੂਜੇ ਸੜਕ ਹਾਦਸੇ (Road Accident) ਦੇਖਣ ਨੂੰ ਮਿਲਦੇ ਹਨ।

ਇਹ ਆਵਾਰਾ ਕੁੱਤੇ ਅਕਸਰ ਕਾਰਾਂ ਅਤੇ ਮੋਟਰਸਾਈਕਲਾਂ ਦੇ ਪਿੱਛੇ ਭੱਜਦੇ ਦੇਖੇ ਜਾ ਸਕਦੇ ਹਨ। ਪਠਾਨਕੋਟ ਸ਼ਹਿਰ ਦੇ ਲੋਕਾਂ ਨੇ ਇਸ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਪਾਸੇ ਜਿੱਥੇ ਇਨ੍ਹਾਂ ਕੁੱਤਿਆਂ ਦੇ ਵੱਢਣ ਕਾਰਨ ਲੋਕ ਜ਼ਖ਼ਮੀ ਹੋ ਰਹੇ ਹਨ। ਉਥੇ ਹੀ ਦੂਜੇ ਪਾਸੇ ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਕੁੱਝ ਸਮੇਂ ਪਹਿਲਾਂ ਐਂਟੀਰੇਬੀਜ ਟੀਕੇ (Antirabies vaccine) ਨਾ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਸ਼ਹਿਰ ਵਾਸੀਆਂ ਨੇ ਦੱਸਿਆ ਕਿ ਉਹ ਅਕਸਰ ਅਖ਼ਬਾਰਾਂ (Newspapers) ਅਤੇ ਸੋਸ਼ਲ ਮੀਡੀਆ (Social Media) ਵਿੱਚ ਦੇਖਦੇ ਹਨ ਕਿ ਆਵਾਰਾ ਕੁੱਤਿਆਂ ਦੇ ਵੱਢਣ ਕਾਰਨ ਰੋਜ਼ਾਨਾ ਕਈ ਲੋਕ ਜ਼ਖ਼ਮੀ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪਰ ਪ੍ਰਸ਼ਾਸਨ ਇਸ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਆਵਾਰਾ ਕੁੱਤਿਆਂ ਦਾ ਕੋਈ ਹੱਲ ਕੱਢਿਆ ਜਾਵੇ ਤਾਂ ਜੋ ਸੜਕ ’ਤੇ ਪੈਦਲ ਚੱਲਣ ਵਾਲੇ ਲੋਕ ਹਾਦਸਿਆਂ ਦਾ ਸ਼ਿਕਾਰ ਨਾ ਬਣਨ।

Published by:Drishti Gupta
First published:

Tags: Dogs, Pathankot, Pathankot News, Punjab