ਜਤਿਨ ਸ਼ਰਮਾ
ਪਠਾਨਕੋਟ: ਪੰਜਾਬ ਫਾਊਂਡੇਸ਼ਨ (Punjab Foundation) ਵੱਲੋਂ ਪੰਜਾਬ ਵਿੱਚ ਸਿਹਤ (Health), ਸਿੱਖਿਆ (Education) ਅਤੇ ਵਾਤਾਵਰਨ (Environment) ਸੁਰੱਖਿਆ ਦੇ ਵਿਸ਼ਿਆਂ 'ਤੇ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਅੱਜ ਫਾਊਂਡੇਸ਼ਨ ਦੇ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ (Dr. Jagjit Singh Dhuri) ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ (Pathankot) ਦੇ ਪ੍ਰਧਾਨ ਗੌਰਵ ਗੁਪਤਾ ਦੀ ਦੇਖ-ਰੇਖ ਹੇਠ ਮਿਸ਼ਨ ਹਰਿਆਲੀ-2022 ਦੇ ਪ੍ਰੋਗਰਾਮ ਨੂੰ ਅੱਗੇ ਤੋਰਦਿਆਂ ਸਮੂਹ ਪ੍ਰਾਈਵੇਟ ਸਕੂਲਾਂ ਦੇ ਨਾਲ ਮਿਲ ਕੇ ਕਥਲੌਰ ਜੰਗਲੀ ਜੀਵ ਸੁਰੱਖਿਆ ਕੇਂਦਰ (Wildlife Conservation Center) ਵਿੱਚ ਵੱਖ-ਵੱਖ ਕਿਸਮਾਂ ਦੇ ਕਰੀਬ 500 ਬੂਟੇ ਲਗਾਏ ਗਏ।
ਇਸ ਮੌਕੇ 'ਤੇ ਡੀ.ਐਫ.ਓ. ਜੰਗਲੀ ਜੀਵ ਪਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਪ੍ਰਾਈਵੇਟ ਸਕੂਲਾਂ (Private Schools) ਵੱਲੋਂ ਜ਼ਿਲ੍ਹਾ ਮੁਖੀ ਗੌਰਵ ਗੁਪਤਾ ਦੀ ਦੇਖ-ਰੇਖ ਹੇਠ ਵਾਤਾਵਰਨ ਦੇ ਹਿਤ ਵਿੱਚ ਚੁੱਕੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਪਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੈਰ-ਸਪਾਟੇ, ਵਾਤਾਵਰਨ ਅਤੇ ਜੰਗਲੀ ਜੀਵਨ ਦੇ ਹਿਤ ਵਿੱਚ ਕਥਲੌਰ ਜੰਗਲੀ ਜੀਵ ਸੁਰੱਖਿਆ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਗਿਆ ਹੈ, ਜੋ ਕਿ ਇੱਕ ਬਹੁਤ ਵਧੀਆ ਸੈਰ ਸਪਾਟਾ ਵਾਲਾ ਸਥਾਨ ਵੀ ਹੈ।
ਜ਼ਿਲ੍ਹਾ ਪ੍ਰਧਾਨ ਗੌਰਵ ਗੁਪਤਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਤਾਵਰਨ ਹਿਤ ਗਰੁੱਪ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਸਕੂਲ, ਪ੍ਰਬੰਧਕ, ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਕਥਲੌਰ ਸੈਂਚਰੀ ਵਿੱਚ 500 ਦੇ ਕਰੀਬ ਬੂਟੇ ਲਗਾਏ ਜਾ ਚੁੱਕੇ ਹਨ, ਜਦਕਿ 25 ਹਜ਼ਾਰ ਦੇ ਕਰੀਬ ਬੂਟੇ ਉਨ੍ਹਾਂ ਦੇ ਪੱਧਰ 'ਤੇ ਲਗਾਏ ਜਾ ਚੁੱਕੇ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਵੀ ਹੈ | ਇਹ ਬੂਟੇ ਪੰਚਾਇਤੀ ਜ਼ਮੀਨਾਂ, ਸੜਕਾਂ ਦੇ ਕਿਨਾਰਿਆਂ, ਪਾਰਕਾਂ ਅਤੇ ਸੰਸਥਾਵਾਂ ਦੀ ਮਨਜ਼ੂਰੀ ਨਾਲ ਲਗਾਏ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Green zone, Pathankot, Punjab, Wildlife