Home /pathankot /

Awareness: ਡਿਪ੍ਰੈਸ਼ਨ ਦੇ ਮਰੀਜ਼ਾਂ ਲਈ ਮਸੀਹਾ ਬਣਿਆ ਪਠਾਨਕੋਟ ਦਾ ਇਹ ਡਾਕਟਰ ਹੁਣ ਤੱਕ ਕਈ ਨੌਜਵਾਨਾਂ ਦਾ ਕਰ ਚੁੱਕਾ ਹੈ ਇਲਾਜ

Awareness: ਡਿਪ੍ਰੈਸ਼ਨ ਦੇ ਮਰੀਜ਼ਾਂ ਲਈ ਮਸੀਹਾ ਬਣਿਆ ਪਠਾਨਕੋਟ ਦਾ ਇਹ ਡਾਕਟਰ ਹੁਣ ਤੱਕ ਕਈ ਨੌਜਵਾਨਾਂ ਦਾ ਕਰ ਚੁੱਕਾ ਹੈ ਇਲਾਜ

X
ਡਿਪਰੈਸ਼ਨ

ਡਿਪਰੈਸ਼ਨ ਦੇ ਮਰੀਜ਼ਾਂ ਨੂੰ ਸਮਜਾਉਣ ਵਾਲਾ ਡਾ. ਓਮ ਪ੍ਰਕਾਸ਼

ਡਾ. ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਯੁਰਵੈਦਿਕ ਡਾਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਦੇਖਿਆ ਕਿ ਵੱਡੀ ਗਿਣਤੀ ਵਿੱਚ ਨੌਜਵਾਨ ਡਿਪਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਦੇਸ਼ ਦੀ ਤਰੱਕੀ ਦੇਸ਼ ਦੇ ਨੌਜਵਾਨਾਂ 'ਤੇ ਨਿਰਭਰ ਕਰਦੀ ਹੈ ਅਤੇ ਜਿਸ ਦੇਸ਼ ਦਾ ਨੌਜਵਾਨ ਡਿਪਰੈਸ਼ ਦਾ ਸ਼ਿਕਾਰ ਹੋਵੇ, ਉਹ ਦੇਸ਼ ਕਦੇ ਵੀ ਤਰੱਕੀ ਨਹੀਂ ਕਰ ਸਕਦਾ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਪਠਾਨਕੋਟ: ਇਸ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਲੋਕ ਡਿਪਰੈਸ਼ਨ (Depression) ਦਾ ਸ਼ਿਕਾਰ ਹੋ ਰਹੇ ਹਨ ਅਤੇ ਡਿਪਰੈਸ਼ਨ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਵਿੱਚ ਸਭ ਤੋਂ ਵੱਡੀ ਗਿਣਤੀ ਨੌਜਵਾਨਾਂ ਦੀ ਦੱਸੀ ਜਾਂਦੀ ਹੈ। ਡਿਪਰੈਸ਼ਨ ਕਾਰਨ ਖੁਦਕੁਸ਼ੀ (Suicide) ਦੇ ਮਾਮਲਿਆਂ ਵਿੱਚ ਵੀ ਵਾਧਾ ਹੋਇਆ ਹੈ। ਪਠਾਨਕੋਟ (Pathankot) ਤੋਂ ਓਮ ਪ੍ਰਕਾਸ਼ ਨਾਂ ਦਾ ਡਾਕਟਰ ਇਨ੍ਹਾਂ ਨਿਰਾਸ਼ ਮਰੀਜ਼ਾਂ ਲਈ ਮਸੀਹਾ ਬਣ ਕੇ ਅੱਗੇ ਆਇਆ ਹੈ। ਡਾ. ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਯੁਰਵੈਦਿਕ (Ayurvedic) ਡਾਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਦੇਖਿਆ ਕਿ ਵੱਡੀ ਗਿਣਤੀ ਵਿੱਚ ਨੌਜਵਾਨ ਡਿਪਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਦੇਸ਼ ਦੀ ਤਰੱਕੀ ਦੇਸ਼ ਦੇ ਨੌਜਵਾਨਾਂ 'ਤੇ ਨਿਰਭਰ ਕਰਦੀ ਹੈ ਅਤੇ ਜਿਸ ਦੇਸ਼ ਦਾ ਨੌਜਵਾਨ ਡਿਪਰੈਸ਼ਨ ਦਾ ਸ਼ਿਕਾਰ ਹੋਵੇ, ਉਹ ਦੇਸ਼ ਕਦੇ ਵੀ ਤਰੱਕੀ ਨਹੀਂ ਕਰ ਸਕਦਾ। ਇਸ ਲਈ ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਡਿਪਰੈਸ਼ਨ'ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਨੌਜਵਾਨ ਰੁਜ਼ਗਾਰ ਤੋਂ ਬਿਨਾਂ ਡਿਪਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ ਅਤੇ ਉਹ ਲੋਕ ਬੜੀ ਆਸਾਨੀ ਨਾਲ ਨਸ਼ਿਆਂ ਦੇ ਦਲਦਲ ਵਿੱਚ ਫਸ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਦੇਖ ਕੇ ਉਨ੍ਹਾਂ ਨੌਜਵਾਨਾਂ ਦੀ ਕਾਊਂਸਲਿੰਗ ਸ਼ੁਰੂ ਕਰ ਦਿੱਤੀ ਅਤੇ ਇਸ ਦਾ ਅਸਰ ਨੌਜਵਾਨਾਂ 'ਤੇ ਵੀ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਸਮਾਜ ਵਿੱਚ ਕਈ ਹੋਰ ਲੋਕ ਵੀ ਡਿਪਰੈਸ਼ਨ ਦੇ ਸ਼ਿਕਾਰ ਹਨ, ਜਿਨ੍ਹਾਂ ਤੱਕ ਉਹ ਪਹੁੰਚ ਨਹੀਂ ਸਕੇ, ਇਸ ਲਈ ਉਸ ਨੇ ਸੋਸ਼ਲ ਮੀਡੀਆ ਦੀ ਮਦਦ ਨਾਲ ਉਨ੍ਹਾਂ ਲੋਕਾਂ ਤੱਕ ਪਹੁੰਚ ਕੀਤੀ ਅਤੇ ਉਹ ਲੋਕ ਵੀ ਹੁਣ ਹੌਲੀ-ਹੌਲੀ ਡਿਪਰੈਸ਼ਨ ਦੀ ਸਮੱਸਿਆ ਤੋਂ ਉਭਰ ਰਹੇ ਹਨ।

Published by:Tanya Chaudhary
First published:

Tags: Depression, Pathankot, Punjab