ਜਤਿਨ ਸ਼ਰਮਾ
ਪਠਾਨਕੋਟ: ਅਖਿਲ ਭਾਰਤੀ ਸਨਾਤਨ ਧਰਮ ਪਥ ਪ੍ਰੀਸ਼ਦ ਨੇ ਅੱਜ ਪਠਾਨਕੋਟ (Pathankot) ਦੇ ਸ਼ਾਹਪੁਰ ਚੌਂਕ ਸਥਿਤ ਸ਼੍ਰੀ ਰਾਧਾਕ੍ਰਿਸ਼ਨ ਬੋਲਿਆਵਾਲਾ ਮੰਦਰ ਵਿਖੇ ਦਫਤਰ ਦਾ ਉਦਘਾਟਨ (inauguration) ਕੀਤਾ। ਇਸ ਮੌਕੇ ਪ੍ਰੀਸ਼ਦ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਾਸਤਰੀ (Pandit Rakesh Shastri) ਉਚੇਚੇ ਤੌਰ 'ਤੇ ਪਹੁੰਚੇ। ਇਸ ਮੌਕੇ ਪ੍ਰੀਸ਼ਦ ਮੈਂਬਰਾਂ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਬਾਰੇ ਵਿਚਾਰਾਂ ਕੀਤੀਆਂ। ਸਨਾਤਨ ਧਰਮ ਪ੍ਰੀਸ਼ਦ ਦੇ ਪ੍ਰਧਾਨ ਪੰਡਿਤ ਸਤੀਸ਼ ਸ਼ਾਸਤਰੀ ਨੇ ਕਿਹਾ ਕਿ ਪ੍ਰੀਸ਼ਦ ਲੰਬੇ ਸਮੇਂ ਤੋਂ ਧਰਮ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਕਈ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦਫ਼ਤਰ ਤੋਂ ਆਉਣ ਵਾਲੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਸੰਸਥਾ ਦੇ ਸੂਬਾ ਜਨਰਲ ਸਕੱਤਰ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ 11 ਤਰੀਕ ਨੂੰ ਅੱਖਾਂ ਦਾ ਜਾਂਚ ਕੈਂਪ (Eye Camp) ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਕਈ ਮਾਹਿਰ ਡਾਕਟਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਇਸ ਕੈਂਪ ਦੇ ਲਾਭਪਾਤਰੀਆਂ ਨੂੰ ਮੁਫਤ ਦਵਾਈਆਂ (free medicines) ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਹੈ ਕਿ ਜੇਕਰ ਕਿਸੇ ਮਰੀਜ਼ ਨੂੰ ਅੱਖਾਂ ਦੇ ਅਪ੍ਰੇਸ਼ਨ ਦੀ ਲੋੜ ਹੈ ਤਾਂ ਉਹ ਵੀ ਸੰਸਥਾ ਵੱਲੋਂ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।