ਜਤਿਨ ਸ਼ਰਮਾ
ਪਠਾਨਕੋਟ: ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਲੋਕ ਆਪਣੇ ਪੁਰਾਤਨ ਵਿਰਸੇ (Ancient heritage) ਨੂੰ ਭੁੱਲਦੇ ਜਾ ਰਹੇ ਹਨ। ਭਾਰਤ ਹਮੇਸ਼ਾ ਆਪਣੇ ਸੱਭਿਆਚਾਰ ਲਈ ਜਾਣਿਆ ਜਾਂਦਾ ਹੈ ਅਤੇ ਇੱਕ ਸਮਾਂ ਸੀ ਜਦੋਂ ਭਾਰਤ (India) ਦੇ ਕਈ ਮਸ਼ਹੂਰ ਗਾਇਕਾਂ (Famous Singer) ਨੇ ਆਪਣੇ ਗੀਤਾਂ ਰਾਹੀਂ ਦੇਸ਼ ਦੀ ਸੰਸਕ੍ਰਿਤੀ ਦਾ ਪ੍ਰਗਟਾਵਾ ਕਰਦੇ ਸਨ। ਪਰ ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ ਗਾਇਕੀ ਦੇ ਖੇਤਰ ਵਿੱਚ ਨੌਜਵਾਨ ਪੀੜ੍ਹੀ ਹਥਿਆਰਾ (Weapons) ਵਾਲੇ ਅਤੇ ਲੱਚਰ ਗੀਤਾਂ ਨੂੰ ਸੁਣਨਾ ਪਸੰਦ ਕਰਨ ਲੱਗੀ।
ਪਰ ਅੱਜ ਵੀ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਆਪਣੀ ਇਸ ਪੁਰਾਣੀ ਵਿਰਾਸਤ ਨੂੰ ਸੰਭਾਲ ਰਹੇ ਹਨ। ਅਜਿਹੀ ਹੀ ਪਠਾਨਕੋਟ (Pathankot) ਦੀ ਇੱਕ ਅਕਸ਼ਿਤਾਪਾਲ (Akshita Paul) ਨਾਂ ਦੀ ਧੀ ਆਪਣੀ ਪੁਰਾਣੀ ਗਾਇਕੀ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਹੈ। ਅੰਮ੍ਰਿਤਾ ਵੈਸੇ ਤਾਂ ਵਿਦਿਆਰਥੀ ਹੈ ਪਰ ਗਾਇਕੀ ਦੇ ਉਸ ਦੇ ਜਨੂੰਨ ਨੇ ਉਸ ਨੂੰ ਆਪਣੇ ਖੇਤਰ ਵਿੱਚ ਵੱਖਰੀ ਪਛਾਣ ਬਣਾਈ ਹੈ।
ਅਕਸ਼ਿਤਾ ਦੇ ਇਸ ਹੁਨਰ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ ਅਤੇ ਅੱਜ ਵੀ ਉਸ ਨੇ ਆਪਣੇ ਸੱਭਿਆਚਾਰ ਨਾਲ ਸਬੰਧਤ ਗੀਤ ਗਾ ਕੇ ਲੋਕਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਇੰਨਾ ਹੀ ਨਹੀਂ ਅੰਮ੍ਰਿਤਾ ਅੱਜ ਦੀ ਪੀੜ੍ਹੀ ਦੇ ਨੌਜਵਾਨਾਂ ਨੂੰ ਗਾਇਕੀ ਰਾਹੀਂ ਆਪਣੇ ਵਿਰਸੇ ਨਾਲ ਜੁੜਨ ਦੀ ਅਪੀਲ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Pathankot News, Punjab