ਜਤਿਨ ਸ਼ਰਮਾ
ਪਠਾਨਕੋਟ: ਮਾਰਚ ਦੇ ਮਹੀਨੇ 'ਚ ਹੀ ਗਰਮੀ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਹ ਸਮੇਂ ਤੋਂ ਪਹਿਲਾਂ ਗਰਮੀ ਆਪਣੇ ਨਾਲ ਕਈ ਬਿਮਾਰੀਆਂ ਲੈ ਕੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ ਆਮ ਤੌਰ 'ਤੇ ਵਿਸਾਖੀ ਦੇ ਤਿਉਹਾਰ (Baisakhi Festival) ਤੋਂ ਬਾਅਦ ਹੀ ਗਰਮੀ ਹੁੰਦੀ ਸੀ। ਪਰ ਇਸ ਵਾਰ ਮਾਰਚ (March) ਮਹੀਨੇ ਵੱਧ ਰਹੇ ਤਾਪਮਾਨ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਇਨ੍ਹਾਂ ਬਿਮਾਰੀਆਂ ਤੋਂ ਪੀੜਤ ਬੱਚਿਆਂ ਅਤੇ ਬਜ਼ੁਰਗਾਂ ਦੀ ਗਿਣਤੀ ਸਭ ਤੋਂ ਵੱਧ ਹੈ |
ਆਪਣਾ ਜ਼ਿਲ੍ਹਾ ਚੁਣੋ (ਪਠਾਨਕੋਟ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਡਾ: ਭੁਪਿੰਦਰ ਸਿੰਘ (Dr. Bhupinder Singh) ਨੇ ਦੱਸਿਆ ਕਿ ਗਰਮੀ ਦਾ ਮੌਸਮ ਜਲਦੀ ਆਉਣ ਕਾਰਨ ਬੱਚੇ ਪਾਣੀ ਦੀ ਘੱਟ ਵਰਤੋਂ ਕਰ ਰਹੇ ਹਨ | ਜਿਸ ਕਾਰਨ ਉਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਰਮੀ ਵਿੱਚ ਬੱਚਿਆਂ ਵੱਲ ਵੱਧ ਧਿਆਨ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਾਅਦ ਲਗੀ ਵੈਕਸੀਨ (Vaccine) ਕਾਫੀ ਕਾਰਗਰ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕ ਬੁਖਾਰ ਅਤੇ ਜ਼ੁਕਾਮ ਦਾ ਸ਼ਿਕਾਰ ਤਾਂ ਹੋ ਰਹੇ ਹਨ ਪਰ ਵੈਕਸੀਨ ਲੱਗੀ ਹੋਣ ਕਾਰਨ ਇਨ੍ਹਾਂ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਦਾਖ਼ਲ ਹੋਣ ਦੀ ਲੋੜ ਨਹੀਂ ਪੈਂਦੀ, ਜੋ ਕਿ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਆਪਣੀ ਖੁਰਾਕ ਦਾ ਵੀ ਖਾਸ ਧਿਆਨ ਦੇਣ ਦੀ ਲੋੜ ਹੈ।
Published by:Drishti Gupta
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।