ਜਤਿਨ ਸ਼ਰਮਾ
ਪਠਾਨਕੋਟ: ਮਾਰਚ ਮਹੀਨੇ ਵਿੱਚ ਹੀ ਗਰਮੀ ਨੇ ਆਪਣਾ ਜ਼ੋਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਮੇਂ ਤੋਂ ਪਹਿਲਾਂ ਆਈ ਇਹ ਗਰਮੀ ਆਪਣੇ ਨਾਲ ਕਈ ਬੀਮਾਰੀਆਂ ਲੈ ਕੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਆਮ ਤੌਰ 'ਤੇ ਵਿਸਾਖੀ ਦੇ ਤਿਉਹਾਰ (Baisakhi Festival) ਤੋਂ ਬਾਅਦ ਹੀ ਗਰਮੀ ਹੁੰਦੀ ਸੀ। ਪਰ ਇਸ ਵਾਰ ਮਾਰਚ ਦੇ ਮਹੀਨੇ ਵਧਦੇ ਤਾਪਮਾਨ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਇਨ੍ਹਾਂ ਬਿਮਾਰੀਆਂ ਤੋਂ ਪੀੜਤ ਬੱਚਿਆਂ ਦੀ ਗਿਣਤੀ ਸਭ ਤੋਂ ਵੱਧ ਦੇਖਣ ਨੂੰ ਮਿਲ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ (Civil Hospital Pathankot) ਦੇ ਡਾਕਟਰਾਂ ਨੇ ਦੱਸਿਆ ਕਿ ਗਰਮੀ ਦਾ ਮੌਸਮ ਜਲਦੀ ਆਉਣ ਕਾਰਨ ਬੱਚੇ ਪਾਣੀ ਦੀ ਘੱਟ ਵਰਤੋਂ ਕਰ ਰਹੇ ਹਨ। ਜਿਸ ਕਾਰਨ ਉਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਰਮੀ ਵਿੱਚ ਬੱਚਿਆਂ ਵੱਲ ਵੱਧ ਧਿਆਨ ਦੇਣਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।