ਜਤਿਨ ਸ਼ਰਮਾ,ਪਠਾਨਕੋਟ
ਪਠਾਨਕੋਟ : ਅੱਜ ਜਿੱਥੇ ਮੌਜੂਦਾ ਸਰਕਾਰਾਂ ਸ਼ਹਿਰੀ ਖੇਤਰਾਂ ਦੀ ਤਰਜ਼ 'ਤੇ ਪੇਂਡੂ ਖੇਤਰਾਂ 'ਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀਆਂ ਨਜ਼ਰ ਆ ਰਹੀਆਂ ਹਨ, ਪਰ ਜੇਕਰ ਜ਼ਿਲ੍ਹਾ ਪਠਾਨਕੋਟ ਦੇ ਭੋਆ ਹਲਕੇ ਦੇ ਪਿੰਡ ਨੰਗਲ ਕੋਠੀਆਂ ਦੀ ਤਸਵੀਰ ਦੇਖੀਏ ਤਾਂ ਸਰਕਾਰ ਦੇ ਇਹ ਸਾਰੇ ਦਾਅਵੇ ਝੂਠੇ ਜਾਪਦੇ ਹਨ। ਇੱਕ ਪਾਸੇ ਜਿੱਥੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਉੱਥੇ ਹੀ ਪਿੰਡ ਨੰਗਲ ਕੋਠੀਆਂ ਦੇ ਲੋਕ ਗੁਲਾਮੀ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਪਿੰਡ ਨੰਗਲ ਦੇ ਲੋਕ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ ਹਨ। ਇਸ ਗੰਦੇ ਪਾਣੀ ਕਾਰਨ ਜਿੱਥੇ ਲੋਕ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਉੱਥੇ ਹੀ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਵੀ ਗੰਦੇ ਪਾਣੀ ਕਾਰਨ ਖ਼ਰਾਬ ਹੋ ਰਹੀਆਂ ਹਨ ਅਤੇ ਗ੍ਰਾਮ ਪੰਚਾਇਤ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ |
ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਦੇ ਅੰਦਰ ਜਾ ਰਿਹਾ ਹੈ, ਜਿਸ ਕਾਰਨ ਅਕਸਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਗੰਭੀਰ ਨੂੰ ਬਿਮਾਰੀਆਂ ਦਾ ਸ਼ਿਕਾਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਣੀ ਦੀ ਨਿਕਾਸੀ ਲਈ ਪਿੰਡ ਵਿੱਚ ਇੱਕ ਵੱਡਾ ਨਾਲਾ ਬਣਾਇਆ ਗਿਆ ਸੀ ਪਰ ਉਹ ਵੀ ਬੰਦ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਿੰਡ ਦਾ ਇਹ ਗੰਦਾ ਪਾਣੀ ਸੜਕਾਂ ’ਤੇ ਖੜ੍ਹਾ ਹੋਣ ਲੱਗਾ।
ਉਨ੍ਹਾਂ ਦੱਸਿਆ ਹੈ ਕਿ ਪਿੰਡ ਵਾਸੀਆਂ ਵੱਲੋਂ ਇਸ ਸਮੱਸਿਆ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵੀ ਜਾਣੂ ਕਰਵਾਇਆ ਗਿਆ ਸੀ ਅਤੇ ਪਿੰਡ ਦੀ ਪੰਚਾਇਤ ਨੂੰ ਵੀ ਕਈ ਵਾਰ ਇਸ ਦਾ ਹੱਲ ਕੱਢਣ ਲਈ ਕਿਹਾ ਗਿਆ ਸੀ ਪਰ ਇਸ ਦਾ ਕੋਈ ਵੀ ਹੱਲ ਨਹੀਂ ਨਿਕਲਿਆ, ਜਿਸ ਕਾਰਨ ਪਿੰਡ ਵਾਸੀਆਂ ਵਿਰੋਧ ਕੀਤਾ ਅਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lal Chand Kataruchak, Pathankot, Punjab, Water