ਜਤਿਨ ਸ਼ਰਮਾ
ਪਠਾਨਕੋਟ: ਕੋਈ ਸਮਾਂ ਸੀ ਜਦੋਂ ਪਠਾਨਕੋਟ ਦੀਆਂ ਨਹਿਰਾਂ ਵਿੱਚ ਸਾਫ਼ ਪਾਣੀ ਵਹਿੰਦਾ ਸੀ ਅਤੇ ਲੋਕ ਇਸ ਨੂੰ ਪੀਣ ਲਈ ਵਰਤਦੇ ਸਨ। ਪਰ ਸਮਾਂ ਬੀਤਣ ਨਾਲ ਹੁਣ ਪਠਾਨਕੋਟ ਸ਼ਹਿਰ ਦਾ ਸਾਰਾ ਸੀਵਰੇਜ ਇਨ੍ਹਾਂ ਨਹਿਰਾਂ ਵਿੱਚ ਪਾ ਦਿੱਤਾ ਗਿਆ ਹੈ। ਜਿਸ ਕਾਰਨ ਇਨ੍ਹਾਂ ਸਾਰੀਆਂ ਨਹਿਰਾਂ ਦਾ ਪਾਣੀ ਦੂਸ਼ਿਤ ਹੋ ਗਿਆ ਹੈ, ਜਿਸ ਨੂੰ ਲੈ ਕੇ ਪਠਾਨਕੋਟ ਸ਼ਹਿਰ ਦੇ ਲੋਕਾਂ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਹੈ ਕਿ ਸ਼ਹਿਰ ਦਾ ਸੀਵਰੇਜ ਇਨ੍ਹਾਂ ਨਹਿਰਾਂ ਵਿੱਚ ਸੁੱਟੇ ਜਾਣ ਕਾਰਨ ਨਹਿਰਾਂ ਦਾ ਪਾਣੀ ਪੂਰੀ ਤਰ੍ਹਾਂ ਦੂਸ਼ਿਤ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਨਹਿਰਾਂ ਦੇ ਕੰਢਿਆਂ 'ਤੇ ਕਈ ਧਾਰਮਿਕ ਸਥਾਨ ਹਨ ਅਤੇ ਲੋਕ ਇਨ੍ਹਾਂ ਨਹਿਰਾਂ ਵਿੱਚ ਇਸ਼ਨਾਨ ਕਰਨ ਲਈ ਮੱਸਿਆ ਅਤੇ ਸੰਗਰਾਂਦ ਨੂੰ ਜਾਂਦੇ ਸਨ | ਪਰ ਹੁਣ ਜਦੋਂ ਇਨ੍ਹਾਂ ਨਹਿਰਾਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਸੁੱਟਿਆ ਤਾਂ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜਲਦੀ ਹੀ ਸੀਵਰੇਜ ਟ੍ਰੀਟਮੈਂਟ ਪਲਾਂਟ ਰਾਹੀਂ ਇਨ੍ਹਾਂ ਨਹਿਰਾਂ ਦੇ ਪਾਣੀ ਨੂੰ ਸ਼ੁੱਧ ਕਰਨ ਦਾ ਪ੍ਰਬੰਧ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।