ਜਤਿਨ ਸ਼ਰਮਾ
ਪਠਾਨਕੋਟ: ਅਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਕਈ ਸਰਕਾਰਾਂ ਆਈਆਂ ਅਤੇ ਕਈ ਸਰਕਾਰਾਂ ਗਈਆਂ। ਜ਼ਿਲ੍ਹਾ ਪਠਾਨਕੋਟ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਵਿੱਚ ਕਈ ਵਿਧਾਇਕ ਅਜਿਹੇ ਚੁਣੇ ਗਏ, ਜੋ ਰਾਜ ਸਰਕਾਰ ਦੇ ਮੰਤਰੀ ਮੰਡਲ ਦਾ ਹਿੱਸਾ ਵੀ ਰਹਿ ਚੁੱਕੇ ਹਨ, ਪਰ ਅੱਜ ਤੱਕ ਪਠਾਨਕੋਟ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੇ ਵਿਧਾਇਕ ਵਲੋਂ ਜ਼ਿਲ੍ਹੇ ਵਿੱਚ ਵੱਡੀ ਇੰਡਸਟਰੀ ਲਿਆਉਣ ਦੇ ਯਤਨ ਨਹੀਂ ਕੀਤੇ ਗਏ।
ਇੰਡਸਟਰੀ ਨੂੰ ਸਥਾਪਿਤ ਕਰਨ ਲਈ ਸਰਕਾਰਾਂ ਨੇ ਪਠਾਨਕੋਟ ਵਿੱਚ ਇੰਡਸਟਰੀ ਗਰੋਥ ਸੈਂਟਰ ਸਥਾਪਿਤ ਕੀਤਾ ਹੈ,ਪਰ ਅੱਜ ਵੀ ਇਹ ਇੰਡਸਟਰੀ ਗ੍ਰੋਥ ਸੈਂਟਰ ਕਿਸੇ ਵੱਡੇ ਪ੍ਰੋਜੈਕਟ ਦੀ ਉਡੀਕ ਵਿੱਚ ਹੈ। ਜਿਸ ਕਾਰਨ ਜ਼ਿਲ੍ਹੇ ਦੇ ਪੜ੍ਹੇ-ਲਿਖੇ ਨੌਜਵਾਨ ਵਿਦੇਸ਼ਾਂ ਵਿੱਚ ਨੌਕਰੀ ਕਰਨ ਲਈ ਮਜਬੂਰ ਹਨ। ਦੱਸ ਦਈਏ ਕਿ ਪੰਜਾਬ ਵਿੱਚ ਅੱਜ ਤੱਕ ਜਿੰਨੇ ਵੀ ਵੱਡੇ ਪ੍ਰੋਜੈਕਟ ਲਗਾਏ ਗਏ ਹਨ, ਉਹ ਸਾਰੇ ਮਾਲਵਾ ਅਤੇ ਦੁਆਬਾ ਖੇਤਰ ਵਿੱਚ ਲਗਾਏ ਗਏ ਹਨ ਅਤੇ ਹੁਣ ਸੂਬੇ ਦੇ ਮੁੱਖ ਮੰਤਰੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਟਾਟਾ ਆਪਣਾ ਪ੍ਰੋਜੈਕਟ ਲੁਧਿਆਣਾ ਵਿੱਚ ਸਥਾਪਿਤ ਕਰੇਗਾ, ਪਰ ਕਿਸੇ ਵੀ ਸਰਕਾਰ ਨੇ ਮਾਝੇ ਦੇ ਖੇਤਰ ਵੱਲ ਧਿਆਨ ਨਹੀਂ ਦਿੱਤਾ।
ਇਸ ਸਬੰਧੀ ਜਦੋਂ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਮਾਝਾ ਖੇਤਰ ਹਮੇਸ਼ਾ ਹੀ ਸਿਆਸਤ ਦਾ ਸ਼ਿਕਾਰ ਰਿਹਾ ਹੈ। ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਇੰਡਸਟਰੀ ਗ੍ਰੋਥ ਸੈਂਟਰ ਤਾਂ ਬਣਾਇਆ ਗਿਆ ਹੈ, ਪਰ ਇੰਡਸਟਰੀ ਦੇ ਨਾਂ ’ਤੇ ਕੋਈ ਵੱਡਾ ਪ੍ਰਾਜੈਕਟ ਨਹੀਂ ਲਾਇਆ ਗਿਆ, ਜਿਸ ਕਾਰਨ ਪੜ੍ਹੇ-ਲਿਖੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਭਵਿੱਖ ਲੱਭ ਰਹੇ ਹਨ।
ਇਸ ਸਬੰਧੀ ਜਦੋਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਲਈ ਯਤਨਸ਼ੀਲ ਹੈ ਅਤੇ ਉਨ੍ਹਾਂ ਵੱਲੋਂ ਪਠਾਨਕੋਟ ਵਿੱਚ ਇੰਡਸਟਰੀ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ |
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jobs, Jobs in india, Pathankot, Punjab