ਜਤਿਨ ਸ਼ਰਮਾ
ਜਿਸ ਤੋਂ ਬਾਅਦ ਕਈ ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਇਸ ਫਾਟਕ 'ਤੇ ਓਵਰਬ੍ਰਿਜ ਬਣਾਉਣ ਦੀ ਮੰਗ ਕੀਤੀ। ਕਈ ਸਮਾਜਿਕ ਜਥੇਬੰਦੀਆਂ ਵੱਲੋਂ ਰੇਲਵੇ ਫਾਟਕ ਨੇੜੇ ਧਰਨੇ ਵੀ ਦਿੱਤੇ ਗਏ। ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਜਲਦੀ ਹੀ ਇਸ ਰੇਲਵੇ ਫਾਟਕ 'ਤੇ ਓਵਰਬ੍ਰਿਜ ਬਣਾਉਣ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ।
ਜਿਸ ਤੋਂ ਬਾਅਦ ਸੁਜਾਨਪੁਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਪਰ ਸਮਾਂ ਬੀਤਣ ਤੋਂ ਬਾਅਦ ਵੀ ਇਸ ਓਵਰਬ੍ਰਿਜ ਨੂੰ ਬਣਾਉਣ ਦੀ ਗੱਲ ਅਫਵਾਹਾਂ ਵਿੱਚ ਬਦਲ ਗਈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਓਵਰਬ੍ਰਿਜ ਸੰਘਰਸ਼ ਕਮੇਟੀ ਨੇ ਇਸ ਰੇਲਵੇ ਫਾਟਕ 'ਤੇ ਓਵਰਬ੍ਰਿਜ ਬਣਾਉਣ ਦੀ ਮੰਗ ਕੀਤੀ ਹੈ। ਸੰਘਰਸ਼ ਕਮੇਟੀ ਨੇ ਫਾਟਕ ਨੇੜੇ ਧਰਨਾ ਵੀ ਲਾਇਆ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਫਾਟਕ ’ਤੇ ਜਲਦੀ ਓਵਰਬ੍ਰਿਜ ਬਣਾਇਆ ਜਾਵੇ ਨਹੀਂ ਤਾਂ ਕਮੇਟੀ ਵੱਲੋਂ ਧਰਨਾ ਹੋਰ ਤੇਜ਼ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।