ਜਤਿਨ ਸ਼ਰਮਾ
ਪਠਾਨਕੋਟ: ਰਾਸ਼ਟਰੀ ਕਵੀ ਸੰਗਮ ਵੱਲੋਂ ਪਠਾਨਕੋਟ (Pathankot) ਵਿਖੇ ਪ੍ਰਸਿੱਧ ਕਵੀ ਬਾਂਕਾਬਹਾਦੁਰ ਅਰੋੜਾ (Banka Bahadur Arora) ਦੀ ਸਰਪ੍ਰਸਤੀ ਹੇਠ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਉੱਚ ਕੋਟੀ ਦੇ ਕਵੀਆਂ ਨੇ ਆਪਣੀਆਂ ਕਵਿਤਾਵਾਂ ਨਾਲ ਸਭ ਦਾ ਮਨ ਮੋਹ ਲਿਆ। ਇਸ ਕਵੀ ਦਰਬਾਰ ਵਿੱਚ , ਰਾਸ਼ਟਰੀ ਕਵੀ ਸੰਗਮ ਦੇ ਕੌਮੀ ਪ੍ਰਧਾਨ ਜਗਦੀਸ਼ ਮਿੱਤਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਜਗਦੀਸ਼ ਮਿੱਤਲ ਦਾ ਪਠਾਨਕੋਟ ਪਹੁੰਚਣ 'ਤੇ ਕਵੀ ਦਰਬਾਰ ਵਿੱਚ ਹਾਜ਼ਰ ਕਵੀਆਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ |
ਇਸ ਕਵੀ ਦਰਬਾਰ ਵਿੱਚ 8 ਸਾਲ ਤੋਂ ਲੈ ਕੇ 80 ਸਾਲ ਤੱਕ ਦੇ ਲੋਕਾਂ ਨੇ ਕਵਿਤਾਵਾਂ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ। ਜਗਦੀਸ਼ ਮਿੱਤਲ ਨੇ ਕਿਹਾ ਕਿ ਬਜ਼ੁਰਗਾਂ ਦੇ ਨਾਲ-ਨਾਲ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵੀ ਭਾਰਤ (India) ਦੀ ਇਸ ਪੁਰਾਤਨ ਵਿਰਾਸਤ ਨੂੰ ਅੱਗੇ ਲਿਜਾਣ ਦੀ ਲੋੜ ਹੈ।
ਪ੍ਰਸਿੱਧ ਕਵੀ ਬਾਂਕਾ ਬਹਾਦਰ ਅਰੋੜਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਹਰਿਦੁਆਰ ਅਤੇ ਅਯੁੱਧਿਆ ਕਵੀ ਦਰਬਾਰ ਵਿੱਚ ਹਾਜ਼ਰੀ ਭਰੀ ਤਾਂ ਉਨ੍ਹਾਂ ਨੇ ਰਾਸ਼ਟਰੀ ਪ੍ਰਧਾਨ ਜਗਦੀਸ਼ ਮਿੱਤਰਾ ਨੂੰ ਪਠਾਨਕੋਟ ਸ਼ਹਿਰ ਆਉਣ ਦਾ ਸੱਦਾ ਦਿੱਤਾ ਅਤੇ ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਰਾਸ਼ਟਰੀ ਕਵੀ ਸੰਗਮ ਦੇ ਕੌਮੀ ਪ੍ਰਧਾਨ ਜਗਦੀਸ਼ ਮਿੱਤਰ ਪਠਾਨਕੋਟ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਇਸ ਕਵੀ ਦਰਬਾਰ ਵਿੱਚ ਪਠਾਨਕੋਟ ਦੇ ਨਾਲ-ਨਾਲ ਹੋਰ ਵੀ ਕਈ ਇਲਾਕਿਆਂ ਤੋਂ ਕਵੀਆਂ ਨੇ ਹਾਜ਼ਰੀ ਭਰੀ। ਇਸ ਕਵੀ ਦਰਬਾਰ ਦੇ ਅੰਤ ਵਿੱਚ ਸਮੁੱਚੇ ਕਵੀ ਭਾਈਚਾਰੇ ਵੱਲੋਂ ਮੁੱਖ ਮਹਿਮਾਨ ਜਗਦੀਸ਼ ਮਿੱਤਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।