ਜਤਿਨ ਸ਼ਰਮਾ
ਪਠਾਨਕੋਟ:ਵਾਰਿਸ ਪੰਜਾਬ (Waris Punjab) ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ (Amritpal) ਦੀ ਗ੍ਰਿਫ਼ਤਾਰੀ (Arrest) ਲਈ ਪੰਜਾਬ ਦੇ ਗੁਆਂਢੀ ਸੂਬੇ ਜੰਮੂ-ਕਸ਼ਮੀਰ (Jammu And Kashmir) ਵਿੱਚ ਵੀ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਸਭ ਨੂੰ ਦੇਖਦੇ ਹੋਏ ਪਠਾਨਕੋਟ ਜੰਮੂ ਬਾਰਡਰ ਅਤੇ ਜੰਮੂ ਪੁਲਿਸ ਵੱਲੋਂ ਹਰ ਵਾਹਨ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਜੰਮੂ ਪੁਲਿਸ ਹਰ ਵਿਅਕਤੀ ਦਾ ਆਧਾਰ ਕਾਰਡ (Aadhar Card) ਦੇਖ ਕੇ ਹੀ ਜੰਮੂ-ਕਸ਼ਮੀਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦੇ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਮੂ-ਕਸ਼ਮੀਰ ਪੁਲਿਸ ਦੇ ਅਧਿਕਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਰਹੱਦ ਰਾਹੀਂ ਜੰਮੂ-ਕਸ਼ਮੀਰ ਜਾਣ ਵਾਲੇ ਹਰ ਵਾਹਨ ਅਤੇ ਵਿਅਕਤੀ ਦੀ ਰੋਜ਼ਾਨਾ ਚੈਕਿੰਗ ਕੀਤੀ ਜਾਂਦੀ ਹੈ ਪਰ ਇਸ ਵਾਰ ਅੰਮ੍ਰਿਤਪਾਲ ਮਾਮਲੇ ਵਿੱਚ ਉੱਚ ਅਧਿਕਾਰੀਆਂ ਵੱਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal, Amritpal Singh Khalsa, Operation Amritpal, Pathankot, Pathankot News, Punjab