ਜਤਿਨ ਸ਼ਰਮਾ
ਪਠਾਨਕੋਟ: ਸ਼੍ਰੀ ਗੁਰੂ ਰਵਿਦਾਸ ਜੀ (Shri Guru Ravidas ji) ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਪਠਾਨਕੋਟ (Pathankot) ਦੇ ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ (Gurdeep Giri Ji Maharaj) ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।
ਜਾਣਕਾਰੀ ਦਿੰਦਿਆਂ ਸਵਾਮੀ ਗੁਰਦੀਪ ਗਿਰਜੀ ਮਹਾਰਾਜ ਨੇ ਦੱਸਿਆ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ 'ਤੇ ਸ਼ਰਧਾਲੂ ਸਵੇਰ ਤੋਂ ਹੀ ਆਸ਼ਰਮ 'ਚ ਮੱਥਾ ਟੇਕਣ ਲਈ ਪਹੁੰਚ ਰਹੇ ਹਨ | ਉਨ੍ਹਾਂ ਨੇ ਦੱਸਿਆ ਕਿ ਇੱਕ ਪਾਸੇ ਆਸ਼ਰਮ ਵਿੱਚ ਆਈਆਂ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਸ਼ਰਮ ਵਿਖੇ ਦਵਾਈਆਂ ਦਾ ਲੰਗਰ ਵੀ ਲਗਾਇਆ ਗਿਆ ਹੈ। ਜਿੱਥੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਆਸ਼ਰਮ ਵਿੱਚ ਨੌਜਵਾਨਾਂ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਸਮੇਤ ਕਈ ਹੋਰ ਸਿਆਸਤਦਾਨ ਵੀ ਆਸ਼ਰਮ ਵਿਖੇ ਮੱਥਾ ਟੇਕਣ ਪਹੁੰਚੇ। ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਲੋਕਾਂ ਨੂੰ ਸੇਧ ਦੇਣ ਲਈ ਅਵਤਾਰ ਧਾਰਿਆ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Guru Ravidas, Pathankot, Punjab, Ravidas