ਜਤਿਨ ਸ਼ਰਮਾ
ਪਠਾਨਕੋਟ: ਭਾਰਤ (India) ਸਮੇਤ ਕਈ ਸੰਸਕ੍ਰਿਤੀਆਂ ਵਿੱਚ, ਸੂਰਜ ਜਾਂ ਚੰਦਰ ਗ੍ਰਹਿਣ ਨੂੰ ਗਰਭਵਤੀ ਔਰਤਾਂ (Pregnant Women) ਲਈ ਅਸ਼ੁਭ ਅਤੇ ਨੁਕਸਾਨਦੇਹ ਮੰਨਿਆ ਜਾਂਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਗ੍ਰਹਿਣ ਅਣਜੰਮੇ ਬੱਚੇ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਸਰੀਰਕ ਵਿਗਾੜ ਪੈਦਾ ਕਰ ਸਕਦਾ ਹੈ ਜਿਵੇਂ ਕਿ ਫਟੇ ਬੁੱਲ੍ਹ ਜਾਂ ਬਦਸੂਰਤ ਜਨਮ ਚਿੰਨ੍ਹ।ਮੰਨਿਆ ਜਾਂਦਾ ਹੈ ਕਿ ਗ੍ਰਹਿਣ ਦੌਰਾਨ ਜੇਕਰ ਕੋਈ ਗਰਭਵਤੀ ਔਰਤ ਸੂਰਜ ਦੀਆਂ ਸਿੱਧੀਆਂ ਕਿਰਨਾਂ ਦੇ ਸੰਪਰਕ ਵਿੱਚ ਆਉਂਦੀ ਹੈ ਤਾਂ ਇਸ ਦਾ ਅਸਰ ਭਰੂਣ 'ਤੇ ਪੈਂਦਾ ਹੈ। ਇਸ ਲਈ, ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਘਰ ਦੇ ਅੰਦਰ ਹੀ ਰਹਿਣ ਸਲਾਹ ਦਿੱਤੀ ਜਾਂਦੀ ਹੈ।
ਇਸ ਬਾਰੇ ਜਾਣਕਾਰੀ ਦੇਂਦੇ ਹੋਏ ਪੰਡਿਤ ਰਾਕੇਸ਼ ਸ਼ਾਸਤਰੀ ਨੇ ਦੱਸਿਆ ਕਿਸੂਰਜ ਗ੍ਰਹਿਣ (Solar Eclipse) ਦੌਰਾਨ ਗਰਭਵਤੀ ਔਰਤਾਂ ਨੂੰ ਘਰ ਤੋਂ ਬਿਲਕੁਲ ਵੀ ਬਾਹਰ ਨਹੀਂ ਨਿਕਲਣਾ ਚਾਹੀਦਾ ਕਿਉਂਕਿ ਇਸ ਸਮੇਂ ਬਾਹਰ ਨਿਕਲਣ ਵਾਲੀਆਂ ਹਾਨੀਕਾਰਕ ਕਿਰਨਾਂ ਅਣਜੰਮੇ ਬੱਚੇ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਸੂਰਜ ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਕਢਾਈ ਅਤੇ ਸਿਲਾਈ ਦਾ ਕੰਮ ਨਹੀਂ ਕਰਨਾ ਚਾਹੀਦਾ। ਅਜਿਹਾ ਕਰਨਾ ਬੱਚੇ ਅਤੇ ਮਾਂ ਦੋਵਾਂ ਦੀ ਸਿਹਤ ਲਈ ਵੀ ਹਾਨੀਕਾਰਕ ਹੋ ਸਕਦਾ ਹੈ। ਜੇਕਰ ਸੰਭਵ ਹੋਵੇ ਤਾਂ ਗਰਭਵਤੀ ਔਰਤਾਂ ਨੂੰ ਗ੍ਰਹਿਣ ਦੇ ਸਮੇਂ ਕਿਸੇ ਧਾਰਮਿਕ ਗ੍ਰੰਥ ਦਾ ਪਾਠ ਕਰਨਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Pregnant, Solar Eclipse