ਜਤਿਨ ਸ਼ਰਮਾ,
ਪਠਾਨਕੋਟ: ਇਸ ਸਾਲ 15 ਅਗਸਤ, 2022 ਨੂੰ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣਗੇ। ਇਸ ਲਈ ਇਸ ਆਜ਼ਾਦੀ ਦਿਹਾੜੇ (Independence Day) ਨੂੰ ਯਾਦਗਾਰੀ ਬਣਾਉਣ ਲਈ ਭਾਰਤ ਸਰਕਾਰ ਵੱਲੋਂ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ('Azadi Ka Amrit Mahotsav') ਤਹਿਤ 13 ਤੋਂ 15 ਅਗਸਤ ਤੱਕ 'ਹਰ ਘਰ ਤਿਰੰਗਾ' ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਦੇਸ਼ ਦੇ 25 ਕਰੋੜ ਘਰਾਂ ਵਿੱਚ ਤਿਰੰਗਾ ਲਹਿਰਾਉਣ ਦਾ ਟੀਚਾ ਮਿੱਥਿਆ ਗਿਆ ਹੈ। ਦੇਸ਼ ਭਰ ਵਿੱਚ ਤਿਰੰਗੇ ਦੀ ਮੁਹਿੰਮ ਦਾ ਵੀ ਜ਼ਬਰਦਸਤ ਕ੍ਰੇਜ਼ ਹੈ।
ਇਸ ਦੇ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਕਈ ਸੰਸਥਾਵਾਂ ਵੀ ਅੱਗੇ ਆਈਆਂ ਹਨ। ਅਜਿਹੀ ਹੀ ਇੱਕ ਸੰਸਥਾ ਮਾਨਵ ਕਲਿਆਣ ਸਮਿਤੀ ਪਠਾਨਕੋਟ ਸ਼ਹਿਰ ਦੇ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੀ ਹੈ। ਇਸ ਸੰਸਥਾ ਵੱਲੋਂ ਘਰ-ਘਰ ਜਾ ਕੇ ਤਿਰੰਗੇ ਵੰਡੇ ਜਾ ਰਹੇ ਹਨ। ਸੰਸਥਾ ਦੇ ਪ੍ਰਧਾਨ ਮਾਨਵ ਮਹਾਜਨ ਨੇ ਕਿਹਾ ਕਿ ਇਸ ਸਾਲ ਅਸੀਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਜਾ ਰਹੇ ਹਾਂ ਅਤੇ ਭਾਰਤੀ ਹੋਣ ਦੇ ਨਾਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਆਪਣਾ ਬਣਦਾ ਯੋਗਦਾਨ ਪਾਈਏ। ਇਸ ਦੇ ਚੱਲਦਿਆਂ ਜਥੇਬੰਦੀ ਵੱਲੋਂ ਹਰ ਘਰ ਤਿਰੰਗਾ ਲਹਿਰਾਉਣ ਦੇ ਮਕਸਦ ਨਾਲ ਲੋਕਾਂ ਨੂੰ ਤਿਰੰਗਾ ਝੰਡਾ ਵੰਡਿਆ ਜਾ ਰਿਹਾ ਹੈ।
ਉੱਥੇ ਹੀ ਪਠਾਨਕੋਟ ਵਾਸੀਆਂ ਨੇ ਵੀ ਸੰਸਥਾ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਇਹ ਕਾਰਜ ਉਨ੍ਹਾਂ ਦੇ ਮਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਦਰਸਾਉਂਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independence day, Pathankot, Punjab