ਜਤਿਨ ਸ਼ਰਮਾ
ਪਠਾਨਕੋਟ: ਸਕੂਲ ਸਿੱਖਿਆ ਵਿਭਾਗ ਪੰਜਾਬ (Education Department Punjab) ਵੱਲੋਂ ਕਰਵਾਏ ਜਾ ਰਹੇ 66ਵੇਂ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਪਠਾਨਕੋਟ (Pathankot) ਯੋਗ ਮੁਕਾਬਲਿਆਂ ਦੀ ਮੇਜ਼ਬਾਨੀ ਕਰ ਰਿਹਾ ਹੈ। ਸਿੱਖਿਆ ਵਿਭਾਗ ਪਠਾਨਕੋਟ ਯੋਗ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਪੱਬਾਂ ਭਾਰ ਹੋਇਆ ਪਿਆ ਹੈ।
ਵਿਭਾਗ ਖਿਡਾਰੀਆਂ ਦੀ ਮੇਜ਼ਬਾਨੀ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡਣਾ ਚਾਹੁੰਦਾ, ਇਸ ਲਈ ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਲਈ ਬਣਾਈਆਂ ਗਈਆਂ ਕਮੇਟੀਆਂ ਵੱਲੋਂ ਆਪਣੀਆਂ-ਆਪਣੀਆਂ ਜ਼ਿੰਮੇਵਾਰੀਆਂ ਸੰਭਾਲਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਡੀਐਮ ਸਪੋਰਟਸ ਅਰੁਣ ਕੁਮਾਰ ਦੀ ਅਗਵਾਈ ਹੇਠ ਆਪਣੀ ਆਪਣੀ ਟੀਮਾਂ ਨਾਲ ਮੀਟਿੰਗ ਕਰ ਮੁਕਾਬਲਿਆਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਡੀ.ਐਮ ਸਪੋਰਟਸ ਅਰੁਣ ਕੁਮਾਰ ਨੇ ਕਿਹਾ ਕਿ 22 ਨਵੰਬਰ ਤੋਂ 26 ਨਵੰਬਰ ਤੱਕ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਸਬੰਧੀ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਜ਼ੋ ਕਿ ਕੱਲ੍ਹ ਤੱਕ ਮੁਕੰਮਲ ਹੋ ਜਾਣਗੀਆਂ। ਖਿਡਾਰੀਆਂ ਦੇ ਰਹਿਣ ਸਹਿਣ, ਖਾਣ-ਪੀਣ ਅਤੇ ਸੁਰੱਖਿਆ ਦੇ ਸਾਰੇ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਜਿਸ ਲਈ ਵੱਖ-ਵੱਖ ਵਿਭਾਗਾਂ ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ। ਸਿੱਖਿਆ ਵਿਭਾਗ ਵਲੋਂ ਸੁਨਿਸ਼ਚਿਤ ਕੀਤਾ ਗਿਆ ਹੈ ਕਿ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਨੇ ਸਾਰੇ ਟੀਮ ਇੰਚਾਰਜਾਂ ਨੂੰ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਠਾਨਕੋਟ ਵਿੱਚ ਸੂਬੇ ਭਰ ਤੋਂ ਖਿਡਾਰੀ ਆ ਰਹੇ ਹਨ ਅਤੇ ਇਸ ਮੁਕਾਬਲੇ ਨੂੰ ਸਫਲ ਬਣਾਉਣ ਲਈ ਵਿਭਾਗ ਵਾਲੇ ਪਾਸਿਓਂ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।