ਜਤਿਨ ਸ਼ਰਮਾ
ਪਠਾਨਕੋਟ: ਪਠਾਨਕੋਟ (Pathankot) ਦੇ ਇੱਕ ਨਿੱਜੀ ਸਕੂਲ (Private School) ਨੇ ਵਿਦਿਆਰਥੀਆਂ ਨੂੰ ਵਾਤਾਵਰਨ (Environment) ਪ੍ਰਤੀ ਜਾਗਰੂਕ ਕਰਨ ਲਈ ਅਨੋਖਾ ਉਪਰਾਲਾ ਕੀਤਾ ਹੈ। ਇਸ ਸਕੂਲ ਵੱਲੋਂ ਇੱਕ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਘਰਾਂ ਵਿੱਚ ਪਈਆਂ ਬੇਕਾਰ ਵਸਤੂਆਂ ਦੀ ਵਰਤੋਂ ਕਰਕੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਪ੍ਰਦਰਸ਼ਨੀ ਲਗਾਈ ਗਈ। ਇਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਪ੍ਰਦਰਸ਼ਨੀਆਂ ਰਾਹੀਂ ਵਿਦਿਆਰਥੀਆਂ ਨੇ ਸਮਾਜ ਨੂੰ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਕਿ ਅਸੀਂ ਆਪਣੇ ਵਾਤਾਵਰਨ ਦੀ ਸੰਭਾਲ ਵਿੱਚ ਕਿਵੇਂ ਯੋਗਦਾਨ ਪਾ ਸਕਦੇ ਹਾਂ। ਇਸ ਵਿੱਚ ਵਿਦਿਆਰਥੀਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਫੈਕਟਰੀਆਂ (Factories) ਵਿੱਚੋਂ ਨਿਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਇਹ ਸਾਰੀਆਂ ਪ੍ਰਦਰਸ਼ਨੀਆਂ ਘਰ ਵਿੱਚ ਪਈਆਂ ਹੋਇਆ ਕਬਾੜ ਸਮੱਗਰੀ ਤੋਂ ਬਣਾਈਆਂ ਗਈਆਂ ਹਨ।
ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਇਨ੍ਹਾਂ ਬੱਚਿਆਂ ਦਾ ਹੈ ਅਤੇ ਜੇਕਰ ਉਹ ਆਪਣੇ ਵਾਤਾਵਰਨ ਦੀ ਸੰਭਾਲ ਬਾਰੇ ਜਾਣ ਲੈਣ ਤਾਂ ਉਹ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।