ਜਤਿਨ ਸ਼ਰਮਾ
ਪਠਾਨਕੋਟ: ਪੰਜਾਬ ਸਰਕਾਰ (Punjab Government) ਵੱਲੋਂ ਮਨਾਏ ਜਾ ਰਹੇ ਪੰਜਾਬੀ ਮਹੀਨੇ ਦੀ ਲੜੀ ਦੇ ਹਿੱਸੇ ਵਜੋਂ ਅੱਜ ਭਾਸ਼ਾ ਵਿਭਾਗ ਪੰਜਾਬ (Punjab), ਜ਼ਿਲ੍ਹਾ ਪਠਾਨਕੋਟ (Pathankot) ਵੱਲੋਂ ਪੰਜਾਬੀ ਭਾਸ਼ਾ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਹਾਇਕ ਕਮਿਸ਼ਨਰ (ਜਨਰਲ) ਮੇਜਰ ਡਾ: ਸੁਮਿਤ ਮੁਧ ਜੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਮੇਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ: ਸੁਰੇਸ਼ ਮਹਿਤਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਨੇ ਰੈਲੀ ਦੀ ਨੁਮਾਇੰਦਗੀ ਕੀਤੀ | ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ (Students) ਨੇ ਮਾਂ ਬੋਲੀ ਪੰਜਾਬੀ ਨਾਲ ਸਬੰਧਤ ਤਖ਼ਤੀਆਂ ਫੜ ਕੇ ਸ਼ਮੂਲੀਅਤ ਕੀਤੀ। ਵਿਦਿਆਰਥੀ ਮਾਂ ਬੋਲੀ ਪੰਜਾਬੀ ਲਈ ਨਾਅਰੇ ਲਾਉਂਦੇ ਹੋਏ ਕੰਪਲੈਕਸ ਤੋਂ ਰਵਾਨਾ ਹੋਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿਖੇ ਪਹੁੰਚੇ ਜਿੱਥੇ ਜਾ ਕੇ ਇਸ ਰੈਲੀ ਦੀ ਸਮਾਪਤੀ ਕੀਤੀ ਗਈ ।
ਇਸ ਰੈਲੀ ਨੂੰ ਸਫਲ ਬਣਾਉਣ ਅਤੇ ਪੰਜਾਬੀ ਭਾਸ਼ਾ (Punjabi Language) ਦੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਖੋਜ ਅਫ਼ਸਰ ਰਾਜੇਸ਼ ਕੁਮਾਰ, ਸਾਹਿਲ ਸ਼ਰਮਾ ਅਤੇ ਕਮਲ ਕਿਸ਼ੋਰ ਨੇ ਅਹਿਮ ਭੂਮਿਕਾ ਨਿਭਾਈ। ਇਸ ਰੈਲੀ ਨੂੰ ਕਾਮਯਾਬ ਕਰਨ ਲਈ ਪ੍ਰਿੰਸੀਪਲ ਜੋਤੀ ਪਰਾਸ਼ਰ ਨੇ ਵੀ ਅਹਿਮ ਭੂਮਿਕਾ ਨਿਭਾਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸੁਪਰਡੈਂਟ ਸੰਜੀਵ ਪਠਾਨੀਆਂ ਅਤੇ ਡੀ.ਸੀ.ਦਫ਼ਤਰ ਦਾ ਸਟਾਫ਼ ਵੀ ਹਾਜ਼ਰ ਸੀ।
ਆਪਣਾ ਜ਼ਿਲ੍ਹਾ ਚੁਣੋ (ਪਠਾਨਕੋਟ)
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।