ਜਤਿੰਨ ਸ਼ਰਮਾ,
ਪਠਾਨਕੋਟ: ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ 'ਤੇ ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਦੇਸ਼ ਭਗਤੀ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ (Prime Minister) ਵਲੋਂ ਵੀ ਇਸ ਸਾਲ 13 ਅਗਸਤ ਤੋਂ 15 ਅਗਸਤ ਤੱਕ 'ਹਰ ਘਰ ਤਿਰੰਗਾ' ਮੁਹਿੰਮ ਚਲਾਈ ਜਾਨ ਦਾ ਆਵਾਹਣ ਕੀਤਾ ਜਾ ਰਿਹਾ ਹੈ।ਉੱਥੇ ਹੀ ਪਠਾਨਕੋਟ (Pathankot) ਵਿੱਚ ਵੀ ਸਲਾਰੀਆ ਜਨ ਫਾਊਂਡੇਸ਼ਨ (Salaria Jan Foundation) ਵੱਲੋਂ ਸ਼ਹੀਦਾਂ ਦੀ ਯਾਦ ਵਿੱਚ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ (Gurdaspur), ਪਠਾਨਕੋਟ, ਬਟਾਲਾ, ਅੰਮ੍ਰਿਤਸਰ (Amritsar) ਅਤੇ ਹੁਸ਼ਿਆਰਪੁਰ ਦੇ ਉਨ੍ਹਾਂ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਆਪਣੇ ਪਰਿਵਾਰਕ ਮੈਂਬਰ ਗੁਆ ਦਿੱਤੇ ਹਨ।
ਉੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵਰਨ ਸਲਾਰੀਆ (Swaran Salaria) ਨੇ ਕਿਹਾ ਕਿ ਜੇਕਰ ਅੱਜ ਅਸੀਂ ਦੇਸ਼ ਦਾ 75ਵਾਂ ਆਜ਼ਾਦੀ ਦਿਹਾੜਾ ਮਨਾ ਰਹੇ ਹਾਂ ਤਾਂ ਇਹ ਸਭ ਅਸੀਂ ਉਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਮਨਾ ਰਹੇ ਹਾਂ, ਜਿਨ੍ਹਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਿਆ ਹੈ।
ਉਨ੍ਹਾਂ ਨੇ ਕਿਹਾ ਕਿ ਜਿਹੜੀ ਕੌਮ ਆਪਣੇ ਸ਼ਹੀਦਾਂ ਨੂੰ ਯਾਦ ਨਹੀਂ ਕਰਦੀ ਉਹ ਤਬਾਹ ਹੋ ਜਾਂਦੀ ਹੈ। ਸਵਰਨ ਸਵਰਨੀਆਂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਭਾਰਤ ਦੇ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਸਲਾਰੀਆ ਜਨ ਫਾਊਂਡੇਸ਼ਨ ਵੱਲੋਂ ਇਹ ਪ੍ਰੋਗਰਾਮ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਇਹ ਪ੍ਰੋਗਰਾਮ ਹਰ ਸਾਲ ਲਗਾਤਾਰ ਕਰਵਾਏ ਜਾਣਗੇ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਪ੍ਰੋਗਰਾਮ ਵੀ ਪੇਸ਼ ਕੀਤੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independence day, Pathankot, Punjab