ਜਤਿਨ ਸ਼ਰਮਾ
ਪਠਾਨਕੋਟ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev ji) ਦੇ 553 ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਮਹਾਨ ਨਗਰ ਕੀਰਤਨ (Nagar Kirtan) ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ ਰੇਖ ਹੇਠ ਸ਼ਹਿਰ ਦੀਆਂ ਸਮੁੱਚੀਆਂ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਸ਼ੁਰੂ ਹੋ ਕੇ ਢਾਂਗੂ ਰੋਡ ,ਪੀਰ ਬਾਬਾ ਚੋਂਕ, ਸਲਾਰੀਆ ਚੌਕ, ਡਲਹੌਜ਼ੀ ਰੋਡ, ਗਾੜੀ ਅਹਾਤਾ ਚੌਕ,ਡਾਕਖਾਨਾ ਚੌਕ, ਗਾਂਧੀ ਚੌਕ, ਬਾਲਮੀਕੀ ਚੌਕ, ਰੇਲਵੇ ਰੋਡ, ਇੰਦਰਾ ਕਲੋਨੀ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਈਂ ਮੁਹੱਲਾ ਵਿਖੇ ਸਮਾਪਤ ਹੋਇਆ।
ਜਾਣਕਾਰੀ ਦੇਂਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਮਨਪ੍ਰੀਤ ਸਾਹਨੀ ਨੇ ਦੱਸਿਆ ਕਿ ਪੰਜਾਬ ਪੁਲਿਸ (Punjab Police) ਵਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਸ਼ਹਿਰ ਦੇ ਸਥਾਨਕ ਸਲਾਰੀਆ ਚੌਕ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਵਿੱਚ ਜਥੇਦਾਰ ਕੇਸਰ ਸਿੰਘ ਫੁਲਵਾੜੀ ਗੱਤਕਾ ਪਾਰਟੀ ਦੇ ਨੌਜਵਾਨਾਂ ਨੇ ਗੱਤਕੇ ਦੇ ਹੈਰਤਅੰਗੇਜ਼ ਜੌਹਰ ਦਿਖਾਏ। ਉਥੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਲੋਂ ਫੁੱਲਾਂ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Guru Nanak Dev, Nagar kirtan, Parkash, Pathankot, Police, Sikh