ਜਤਿਨ ਸ਼ਰਮਾ
ਪਠਾਨਕੋਟ:ਅੱਜ ਦੇਸ਼ ਭਰ ਵਿੱਚ ਬਾਲ ਦਿਵਸ (Children Day) ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਵੱਖ-ਵੱਖ ਸਕੂਲਾਂ ਵਿੱਚ ਬਾਲ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਬਾਲ ਦਿਵਸ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ (Pandit Jawahar Lal Nehru) ਨਹਿਰੂ ਦੇ ਜਨਮ ਦਿਨ ਨੂੰ ਵੀ ਸਮਰਪਿਤ ਹੈ। ਇਸ ਦਿਨ ਪਠਾਨਕੋਟ (Pathankot) ਦੇ ਇੱਕ ਨਿੱਜੀ ਹਸਪਤਾਲ ਵਿੱਚ ਬੱਚਿਆਂ ਦਾ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਪਠਾਨਕੋਟ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਹਸਪਤਾਲ ਵਿੱਚ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਪ੍ਰੋਗਰਾਮ ਵਿੱਚ ਨੀਰਜ ਪੁਰੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਪੇਂਟਿੰਗਾਂ ਰਾਹੀਂ ਆਧੁਨਿਕ ਯੁੱਗ ਵਿੱਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਦੇ ਗੁਣਾਂ ਅਤੇ ਨੁਕਸ ਬਾਰੇ ਚਾਨਣਾ ਪਾਇਆ।
ਇਸ ਮੌਕੇ ਹਸਪਤਾਲ ਪ੍ਰਬੰਧਕਾਂ ਨੇ ਬੱਚਿਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਚੰਗੀ ਸਿਹਤ ਲਈ ਕਿਹੜੀ ਖੁਰਾਕ ਲੈਣੀ ਚਾਹੀਦੀ ਹੈ, ਇਸ ਬਾਰੇ ਵੀ ਦੱਸਿਆ। ਬੱਚਿਆਂ ਨੇ ਇਸ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।