Home /pathankot /

Pathankot: ਦੇਖੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੂਬਸੂਰਤ ਤਸਵੀਰਾਂ

Pathankot: ਦੇਖੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੂਬਸੂਰਤ ਤਸਵੀਰਾਂ

X
ਪ੍ਰਕਾਸ਼

ਪ੍ਰਕਾਸ਼ ਪੁਰਬ ਦੀਆਂ ਖੂਬਸੂਰਤ ਤਸਵੀਰਾਂ

Pathankot: ਗੁਰਦੁਆਰਾ ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਦਿਨ ਪਹਿਲਾਂ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ ਸੀ ਅਤੇ ਅੱਜ ਸਵੇਰ ਤੋਂ ਹੀ ਗੁਰਦੁਆਰਾ ਸਿੰਘ ਸਭਾ ਵਿਖੇ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ੁਭ ਮੌਕੇ 'ਤੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਪਠਾਨਕੋਟ: ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦਾ ਪ੍ਰਕਾਸ਼ ਪੁਰਬ ਅੱਜ ਬੜੀ ਧੂਮਧਾਮ ਨਾਲ ਮਨਾਇਆ (Celebrate) ਜਾ ਰਿਹਾ ਹੈ। ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਪੁਰਬ ਕਿਹਾ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦਾ ਪ੍ਰਕਾਸ਼ ਪੁਰਬ ਹਰ ਸਾਲ ਕਾਰਤਿਕ ਸ਼ੁਕਲ ਪੱਖ ਦੀ ਪੂਰਨਮਾਸ਼ੀ ਨੂੰ ਮਨਾਈ ਜਾਂਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਕਾਰਤਿਕ ਪੂਰਨਿਮਾ ਨੂੰ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿੱਚ ਹੋਇਆ ਸੀ। ਇਸ ਦਿਨ ਸਾਰੇ ਗੁਰਦੁਆਰਿਆਂ ਵਿੱਚ ਭਜਨ, ਕੀਰਤਨ ਅਤੇ ਲੰਗਰ ਅਤੁੱਟ ਵਰਤਾਏ ਜਾਂਦੇ ਹਨ। ਪਠਾਨਕੋਟ ਵਿੱਚ ਵੀ ਅੱਜ ਸਵੇਰ ਤੋਂ ਹੀ ਗੁਰਦੁਆਰੇ ਵਿੱਚ ਸੰਗਤਾਂ ਦਾ ਇਕੱਠ ਦੇਖਣ ਨੂੰ ਮਿਲਿਆ। ਪਠਾਨਕੋਟ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਵੀ ਸੰਗਤਾਂ ਦਾ ਉਤਸ਼ਾਹ ਦੇਖਣ ਨੂੰ ਮਿਲਿਆ। ਗੁਰਦੁਆਰਿਆਂ ਵਿੱਚ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਜਾ ਰਿਹਾ ਹੈ।

ਗੁਰਦੁਆਰਾ ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਦਿਨ ਪਹਿਲਾਂ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ ਸੀ ਅਤੇ ਅੱਜ ਸਵੇਰ ਤੋਂ ਹੀ ਗੁਰਦੁਆਰਾ ਸਿੰਘ ਸਭਾ ਵਿਖੇ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ੁਭ ਮੌਕੇ 'ਤੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ |

Published by:Shiv Kumar
First published:

Tags: Gurdaspur, Gurpurab, Guru Nanak Dev, Pathankot