Home /pathankot /

Shaheed Bhagat Singh: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਨੌਜਵਾਨਾਂ ਵੱਲੋਂ ਸਾਈਕਲ ਰੈਲੀ

Shaheed Bhagat Singh: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਨੌਜਵਾਨਾਂ ਵੱਲੋਂ ਸਾਈਕਲ ਰੈਲੀ

ਸ਼ਾਹਿਦ

ਸ਼ਾਹਿਦ ਭਗਤ ਸਿੰਘ ਦੀ ਤਸਵੀਰ

Shaheed Bhagat Singh: ਠਾਕੁਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ (Drugs) ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਵੱਲੋਂ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਚੰਗੀ ਸਿਹਤ ਅਤੇ ਵਾਤਾਵਰਨ (Environment) ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ।

ਹੋਰ ਪੜ੍ਹੋ ...
 • Share this:

  ਜਤਿਨ ਸ਼ਰਮਾ

  ਪਠਾਨਕੋਟ: ਅੱਜ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਦਾ 115ਵਾਂ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਕੂਲਾਂ-ਕਾਲਜਾਂ ਵਿੱਚ ਭਗਤ ਸਿੰਘ (Bhagat Singh) ਦੇ ਜੀਵਨ ਬਾਰੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਬੱਚਿਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਛੋਟੀ ਉਮਰ ਵਿੱਚ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਅੱਜ ਪਠਾਨਕੋਟ (Pathankot) ਦੇ ਇੱਕ ਨਿੱਜੀ ਕਾਲਜ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸੁਨੀਤਾ ਗੁਪਤਾ ਦੀ ਦੇਖ-ਰੇਖ ਹੇਠ ਸਾਈਕਲ ਰੈਲੀ (Cycle Rally) ਕੱਢੀ। ਇਹ ਸਾਈਕਲ ਰੈਲੀ ਬਾਈਪਾਸ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਚੌਰਾਹਿਆਂ ਤੋਂ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਮਾਪਤ ਹੋਈ। ਇਸ ਸਾਈਕਲ ਰੈਲੀ ਵਿੱਚ ਨੌਜਵਾਨਾਂ ਨੇ ਭਾਰੀ ਉਤਸ਼ਾਹ ਦਿਖਾਇਆ।

  ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਸੰਦੇਸ਼ ਦਿੱਤਾ ਹੈ ਕਿ ਅਸੀਂ ਆਪਣੇ ਵਾਤਾਵਰਨ (Environment) ਅਤੇ ਆਪਣੀ ਸਿਹਤ (Health) ਦੀ ਸੰਭਾਲ ਕਿਵੇਂ ਕਰੀਏ | ਇਸ ਦੇ ਨਾਲ ਹੀ ਉਨ੍ਹਾਂ ਸਾਈਕਲ ਰੈਲੀ ਦੌਰਾਨ ਭਗਤ ਸਿੰਘ ਵੱਲੋਂ ਦੇਸ਼ ਲਈ ਦਿੱਤੀ ਸ਼ਹਾਦਤ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਨੀਤਾ ਗੁਪਤਾ ਨੇ ਦੱਸਿਆ ਕਿ ਇਸ ਸਾਈਕਲ ਰੈਲੀ ਵਿੱਚ ਭਾਗ ਲੈਣ ਵਾਲੇ ਹਰੇਕ ਨੌਜਵਾਨ ਦਾ ਕਾਲਜ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ, ਇਸ ਦੇ ਨਾਲ ਹੀ ਅੱਜ ਕਾਲਜ 'ਚ ਸ਼ਹੀਦ ਭਗਤ ਸਿੰਘ ਦੀ ਜੀਵਨੀ 'ਤੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

  ਕਾਲਜ ਦੇ ਅਧਿਆਪਕ ਠਾਕੁਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਵੱਲੋਂ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਚੰਗੀ ਸਿਹਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ।

  First published:

  Tags: Bhagat singh, Birthday, Pathankot