Home /pathankot /

Sports: ਜ਼ਿਲ੍ਹਾ ਪਠਾਨਕੋਟ 'ਚ 29 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ ਪੰਜਾਬ ਖੇਡ ਮੇਲਾ 2022

Sports: ਜ਼ਿਲ੍ਹਾ ਪਠਾਨਕੋਟ 'ਚ 29 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ ਪੰਜਾਬ ਖੇਡ ਮੇਲਾ 2022

ਖੇਡ ਮੇਲੇ ਸੰਬੰਧੀ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਡਿਪਟੀ ਕਮਿਸ਼ਨਰ

ਖੇਡ ਮੇਲੇ ਸੰਬੰਧੀ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਡਿਪਟੀ ਕਮਿਸ਼ਨਰ

Sports News: ਹਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਪੰਜਾਬ ਖੇਡ ਮੇਲਾ 2022 ਕਰਵਾਉਣ ਲਈ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਸਮਾਰੋਹ 29 ਅਗਸਤ ਨੂੰ ਹੋਵੇਗਾ।

  • Share this:
    ਜਤਿਨ ਸ਼ਰਮਾ

    ਪਠਾਨਕੋਟ- ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਪੰਜਾਬ ਖੇਡ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਮਕਸਦ ਪੰਜਾਬ ਦੇ ਹਰ ਵਸਨੀਕ ਨੂੰ ਖੇਡਾਂ ਨਾਲ ਜੋੜਨਾ ਹੈ, ਜਿਸ ਤਹਿਤ ਪਹਿਲਾਂ ਪਠਾਨਕੋਟ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ਅਤੇ ਫਿਰ ਜ਼ਿਲ੍ਹਾ ਪੱਧਰੀ ਅਤੇ ਸੂਬਾ- ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।
    ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪੰਜਾਬ ਖੇਡ ਮੇਲਾ-2022 ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕਾਲਾ ਰਾਮ ਕੌਂਸਲਰ, ਐਸ.ਡੀ.ਐਮ. ਪਠਾਨਕੋਟ, ਜਸਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ, ਸਤਵੰਤ ਕੌਰ ਜ਼ਿਲ੍ਹਾ ਖੇਡ ਅਫ਼ਸਰ ਪਠਾਨਕੋਟ, ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

    ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਹਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਪੰਜਾਬ ਖੇਡ ਮੇਲਾ-2022 ਕਰਵਾਉਣ ਲਈ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਸਮਾਰੋਹ 29 ਅਗਸਤ ਨੂੰ ਹੋਵੇਗਾ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 11 ਅਗਸਤ ਤੋਂ ਸ਼ੁਰੂ ਕੀਤੀ ਗਈ ਹੈ ਜੋ 25 ਅਗਸਤ ਤੱਕ ਜਾਰੀ ਰਹੇਗੀ, ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ 1 ਸਤੰਬਰ ਤੋਂ 7 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਸਤੰਬਰ ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ |

    ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਪੱਧਰੀ ਖੇਡ ਮੇਲਾ 10 ਅਕਤੂਬਰ ਤੋਂ 21 ਅਕਤੂਬਰ 2022 ਤੱਕ ਕਰਵਾਇਆ ਜਾਵੇਗਾ।ਉਨ੍ਹਾਂ ਜ਼ਿਲ੍ਹਾ ਪਠਾਨਕੋਟ ਵਿੱਚ ਖੇਡ ਮੇਲੇ ਕਰਵਾਉਣ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਹਦਾਇਤ ਕੀਤੀ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।
    Published by:Tanya Chaudhary
    First published:

    Tags: Pathankot, Punjab, Sports

    ਅਗਲੀ ਖਬਰ