ਜਤਿਨ ਸ਼ਰਮਾ
ਪਠਾਨਕੋਟ: ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ (State Level) 66ਵੇਂ ਅੰਤਰ ਜ਼ਿਲ੍ਹਾ ਸਕੂਲ ਖੇਡ ਯੋਗਾ ਮੁਕਾਬਲੇ ਸਥਾਨਕ ਆਰੀਆ ਮਹਿਲਾ ਮਹਾਵਿਦਿਆਲਿਆ ਪਠਾਨਕੋਟ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਅਤੇ ਡੀ.ਐਮ ਸਪੋਰਟਸ ਅਰੁਣ ਕੁਮਾਰ ਦੀ ਅਗਵਾਈ ਵਿੱਚ ਸ਼ੁਰੂ ਹੋ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੇ ਇਮਾਨਦਾਰੀ ਨਾਲ ਖੇਡਣ ਅਤੇ ਖੇਡ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਕਮ ਡੀ.ਟੀ.ਸੀ ਦੇ ਪ੍ਰਧਾਨ ਜਸਵੰਤ ਸਿੰਘ ਅਤੇ ਡੀ.ਐਮ ਸਪੋਰਟਸ ਅਰੁਣ ਕੁਮਾਰ ਨੇ ਸਾਰੀਆਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਕੱਲ੍ਹ ਰਾਜ ਦੇ 23 ਜ਼ਿਲ੍ਹਿਆਂ ਦੇ 290 ਦੇ ਕਰੀਬ ਖਿਡਾਰੀਆਂ ਨੇ ਯੋਗਾ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ ਹਨ ਅਤੇ ਅੱਜ ਵੀ ਇਨ੍ਹਾਂ ਮਿਕਬਾਲੀਆਂ ਵਿੱਚ ਖਿਡਾਰੀਆਂ ਨੇ ਭਾਰੀ ਉਤਸ਼ਾਹ ਦਿਖਾਇਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਆਪੋ-ਆਪਣੇ ਜ਼ਿਲ੍ਹੇ ਦੇ ਜੇਤੂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਡੀਐਮ ਸਪੋਰਟਸ ਅਰੁਣ ਕੁਮਾਰ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਜਿਸ ਵੀ ਖੇਤਰ ਵਿੱਚ ਕਦਮ ਰੱਖਦੇ ਹਨ, ਉਹ ਆਪਣੀ ਮਿਹਨਤ, ਲਗਨ ਅਤੇ ਹੁਨਰ ਨਾਲ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਮਾਣ ਵਧਾਉਂਦੇ ਹਨ। ਉਨ੍ਹਾਂ ਬੱਚਿਆਂ ਨੂੰ ਹਰ ਖੇਤਰ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।