Home /pathankot /

ਪਠਾਨਕੋਟ : ਝੋਲਾ ਛਾਪ ਡਾਕਟਰਾਂ ਤੋਂ ਦੂਰ ਰਹੋ ਨਹੀਂ ਤਾਂ ਤੁਹਾਨੂੰ ਚੁਕਾਉਣੀ ਪੈ ਸਕਦੀ ਹੈ ਵੱਧ ਕੀਮਤ 

ਪਠਾਨਕੋਟ : ਝੋਲਾ ਛਾਪ ਡਾਕਟਰਾਂ ਤੋਂ ਦੂਰ ਰਹੋ ਨਹੀਂ ਤਾਂ ਤੁਹਾਨੂੰ ਚੁਕਾਉਣੀ ਪੈ ਸਕਦੀ ਹੈ ਵੱਧ ਕੀਮਤ 

X
ਝੋਲਾ

ਝੋਲਾ ਛਾਪ ਡਾਕਟਰਾਂ ਤੋਂ ਦੂਰ ਰਹੋ ਨਹੀਂ ਤਾਂ ਤੁਹਾਨੂੰ ਚੁਕਾਉਣੀ ਪੈ ਸਕਦੀ ਹੈ ਵੱਧ ਕੀਮਤ 

Health: ਬੱਚਿਆਂ ਅਤੇ ਬਜ਼ੁਰਗਾਂ ਨੂੰ ਇਨ੍ਹਾਂ ਦਿਨਾਂ ਵਿੱਚ ਗਰਮ ਕੱਪੜੇ ਪਾਉਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਸਮ ਵਿੱਚ ਬਦਲਾਅ ਕਾਰਨ ਸਾਨੂੰ ਆਪਣੇ ਖਾਣ-ਪੀਣ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਸਾਨੂੰ ਇਨ੍ਹਾਂ ਦਿਨਾਂ ਵਿੱਚ ਹਰੀਆਂ ਸਬਜ਼ੀਆਂ ਅਤੇ ਫਲਾਂ ਦਾ ਜ਼ਿਆਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਜਿੰਨਾ ਹੋ ?

ਹੋਰ ਪੜ੍ਹੋ ...
  • Local18
  • Last Updated :
  • Share this:

ਜਤਿਨ ਸ਼ਰਮਾ

ਪਠਾਨਕੋਟ: ਨਵੰਬਰ (November) ਦਾ ਮਹੀਨਾ ਲੰਘਣ ਵਾਲਾ ਹੈ ਅਤੇ ਸਰਦੀ ਨੇ ਵੀ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਰ ਹੁਣ ਇਹ ਠੰਡ ਦਾ ਮੌਸਮ ਲੋਕਾਂ ਲਈ ਇੱਕ ਬਿਮਾਰੀ ਬਣ ਕੇ ਉੱਭਰ ਰਿਹਾ ਹੈ। ਪਠਾਨਕੋਟ ਸ਼ਹਿਰ ਦੀ ਗੱਲ ਕਰੀਏ ਤਾਂ ਜ਼ਿਲ੍ਹਾ ਪਠਾਨਕੋਟ ਹਿਮਾਚਲ ਦੇ ਨੇੜੇ ਦਾ ਇਲਾਕਾ ਹੈ ਅਤੇ ਸ਼ਾਮ ਵੇਲੇ ਹਿਮਾਚਲ ਖੇਤਰ ਤੋਂ ਚੱਲ ਰਹੀਆਂ ਠੰਡੀਆਂਹਵਾਵਾਂ ਕਾਰਨ ਲੋਕ ਸਰਦੀ ਤੇ ਜ਼ੁਕਾਮ ਤੋਂ ਜੂਝ ਰਹੇ ਹਨ। ਇਸ ਬਾਰੇ ਸਰਕਾਰੀ ਹਸਪਤਾਲ ਦੇ ਸਾਬਕਾ ਸੀਨੀਅਰ ਮੈਡੀਕਲ ਅਫਸਰ ਡਾ: ਭੁਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹੀਂ ਦਿਨੀਂ ਅੱਤ ਦੀ ਠੰਢ ਕਾਰਨ ਲੋਕ ਬਿਮਾਰ ਹੋ ਰਹੇ ਹਨ।

ਇਨ੍ਹਾਂ ਮਰੀਜ਼ਾਂ ਵਿੱਚ ਜ਼ਿਆਦਾਤਰ ਬੱਚੇ ਅਤੇ ਬਜ਼ੁਰਗ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਦਿਨਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਇਨ੍ਹਾਂ ਦਿਨਾਂ ਵਿੱਚਗਰਮ ਕੱਪੜੇ ਪਾਉਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਸਮ ਵਿੱਚ ਬਦਲਾਅ ਕਾਰਨ ਸਾਨੂੰ ਆਪਣੇ ਖਾਣ-ਪੀਣ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਸਾਨੂੰ ਇਨ੍ਹਾਂ ਦਿਨਾਂ ਵਿੱਚਹਰੀਆਂ ਸਬਜ਼ੀਆਂ ਅਤੇ ਫਲਾਂ ਦਾ ਜ਼ਿਆਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਜਿੰਨਾ ਹੋ ਸਕੇ ਤਲੀਆਂ ਚੀਜ਼ਾਂ ਤੋਂ ਬਚਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਫਰਜ਼ੀ ਡਾਕਟਰਾਂ ਤੋਂ ਵੀ ਬਚਨ ਦੀ ਲੋੜ ਹੈ ਜੋ ਬਿਨਾਂ ਕਿਸੇ ਡਿਗਰੀ ਦੇ ਕਲੀਨਿਕ ਖੋਲ੍ਹ ਰਹੇ ਹਨ ਅਤੇ ਉਨ੍ਹਾਂ ਤੋਂ ਦਵਾਈਆਂ ਲੈ ਕੇ ਲੋਕ ਠੀਕ ਹੋਣ ਦੀ ਬਜਾਏ ਹੋਰ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।

Published by:Shiv Kumar
First published:

Tags: Cold, Doctor, Pathankot, Punjab