Home /pathankot /

ਪਠਾਨਕੋਟ ਦੀਆਂ ਸੜਕਾਂ 'ਤੇ ਘੁੰਮਦੇ ਹੋਏ ਆਵਾਰਾ ਕੁੱਤੇ ਦੇ ਰਹੇ ਹਨ ਕਈ ਹਾਦਸਿਆਂ ਨੂੰ ਸੱਦਾ

ਪਠਾਨਕੋਟ ਦੀਆਂ ਸੜਕਾਂ 'ਤੇ ਘੁੰਮਦੇ ਹੋਏ ਆਵਾਰਾ ਕੁੱਤੇ ਦੇ ਰਹੇ ਹਨ ਕਈ ਹਾਦਸਿਆਂ ਨੂੰ ਸੱਦਾ

ਸੜਕ

ਸੜਕ 'ਤੇ ਬੈਠੇ ਹੋਏ ਆਵਾਰਾ ਕੁੱਤਿਆਂ ਦੀ ਤਸਵੀਰ 

Pathankot: ਪਠਾਨਕੋਟ ਸ਼ਹਿਰ ਦੇ ਲੋਕਾਂ ਨੇ ਇਸ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜਿੱਥੇ ਇੱਕ ਪਾਸੇ ਇਨ੍ਹਾਂ ਕੁੱਤਿਆਂ ਦੇ ਕੱਟਣ ਨਾਲ ਲੋਕ ਜ਼ਖ਼ਮੀ ਹੋ ਰਹੇ ਹਨ  ਉਥੇ ਹੀ ਦੂਜੇ ਪਾਸੇ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਚ ਐਂਟੀਰੇਬੀਜ ਟੀਕੇ ਨਾ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ,

    ਪਠਾਨਕੋਟ: ਪਠਾਨਕੋਟ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ ਅਤੇ ਇਨ੍ਹਾਂ ਕੁੱਤਿਆਂ ਕਾਰਨ ਹਰ ਰੋਜ਼ ਕੋਈ ਨਾ ਕੋਈ ਸੜਕ ਹਾਦਸਾ ਦੇਖਣ ਨੂੰ ਮਿਲ ਰਿਹਾ ਹੈ। ਇਹ ਆਵਾਰਾ ਕੁੱਤੇ ਅਕਸਰ ਕਾਰਾਂ ਅਤੇ ਮੋਟਰਸਾਈਕਲਾਂ ਦੇ ਪਿੱਛੇ ਭੱਜਦੇ ਦੇਖੇ ਜਾ ਸਕਦੇ ਹਨ।ਪਠਾਨਕੋਟ ਸ਼ਹਿਰ ਦੇ ਲੋਕਾਂ ਨੇ ਇਸ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜਿੱਥੇ ਇੱਕ ਪਾਸੇ ਇਨ੍ਹਾਂ ਕੁੱਤਿਆਂ ਦੇ ਕੱਟਣ ਨਾਲ ਲੋਕ ਜ਼ਖ਼ਮੀ ਹੋ ਰਹੇ ਹਨ ਉਥੇ ਹੀ ਦੂਜੇ ਪਾਸੇ ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਐਂਟੀਰੇਬੀਜ ਟੀਕੇ ਨਾ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸਰਕਾਰੀ ਹਸਪਤਾਲਾਂ 'ਚ ਐਂਟੀ ਰੈਬੀਜ਼ ਟੀਕੇ ਦੀ ਘਾਟ ਸੀ ਅਤੇ ਲੋਕਾਂ ਨੂੰ ਇਹ ਟੀਕਾ ਖਰੀਦਣ ਲਈ ਪ੍ਰਾਈਵੇਟ ਮੈਡੀਕਲ ਸਟੋਰਾਂ ਦਾ ਸਹਾਰਾ ਲੈਣਾ ਪਿਆ ਸੀ, ਜਿਸ ਕਾਰਨ ਮੱਧ ਵਰਗ ਦੇ ਲੋਕਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਲੋਕਾਂ ਨੇ ਪ੍ਰਸ਼ਾਸਨ ਅੱਗੇ ਮੰਗ ਰੱਖੀ ਕਿ ਇਨ੍ਹਾਂ ਆਵਾਰਾ ਕੁੱਤਿਆਂ ਦਾ ਕੋਈ ਹੱਲ ਕੱਢਿਆ ਜਾਵੇ ਤਾਂ ਜੋ ਸੜਕ 'ਤੇ ਪੈਦਲ ਆਉਣ ਵਾਲੇ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਨਾ ਹੋਣ।
    Published by:Drishti Gupta
    First published:

    Tags: Accident, Dogs, Pathankot, Punjab, Road accident, Stray dogs, Street dogs

    ਅਗਲੀ ਖਬਰ