ਜਤਿਨ ਸ਼ਰਮਾ
ਪਠਾਨਕੋਟ: 75th Independence Day of india: ਅੱਜ ਦੇਸ਼ ਭਰ ਵਿੱਚ ਆਜ਼ਾਦੀ ਦਿਵਸ (Independence Day) ਬੜੀ ਧੂਮਧਾਮ ਨਾਲ ਮਨਾਇਆ (Celebrate) ਜਾ ਰਿਹਾ ਹੈ। ਪਠਾਨਕੋਟ ਸ਼ਹਿਰ ਦੇ ਇੱਕ ਪ੍ਰਾਈਵੇਟ ਕਾਲਜ ਵੱਲੋਂ ਵੀ ਇਸ ਦਿਨ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕਿਵੇਂ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਕਿੰਨੇ ਲੋਕਾਂ ਦਾ ਯੋਗਦਾਨ ਰਿਹਾ। ਇਸ ਮੌਕੇ ਕਾਲਜ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵੱਲੋਂ ਤਿਰੰਗਾ ਯਾਤਰਾ ਵੀ ਕੱਢੀ ਗਈ।
ਕਾਲਜ ਦੇ ਵਿਦਿਆਰਥੀਆਂ ਨੇ ਕਿਹਾ ਕਿ ਇਸ ਸਮਾਗਮ ਵਿੱਚ ਸਾਨੂੰ ਉਨ੍ਹਾਂ ਲੋਕਾਂ ਬਾਰੇ ਜਾਣਨ ਦਾ ਮੌਕਾ ਮਿਲਿਆਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਆਜ਼ਾਦੀ ਘੁਲਾਟੀਆਂ (Freedom Fighter) ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Independance day 2022, Pathankot