Home /pathankot /

ਠੰਡ ਦੇ ਮੌਸਮ 'ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

ਠੰਡ ਦੇ ਮੌਸਮ 'ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

X
ਠੰਢ

ਠੰਢ ਨਾਲ ਹੋਣ ਵਾਲੀ ਬੀਮਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਭੁਪਿੰਦਰ  

Health: ਡਾ: ਭੁਪਿੰਦਰ ਨੇ ਕਿਹਾ ਕਿ ਸਾਲ ਦੇ ਇਨ੍ਹਾਂ ਦਿਨਾਂ ਦੌਰਾਨ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ। ਮੌਸਮ 'ਚ ਬਦਲਾਅ ਕਾਰਨ ਇਨ੍ਹੀਂ ਦਿਨੀਂ ਇਨਫੈਕਸ਼ਨ ਦਾ ਸਭ ਤੋਂ ਜ਼ਿਆਦਾ ਡਰ ਹੈ। ਖਾਸ ਕਰਕੇ ਬੱਚੇ ਅਤੇ ਬਜ਼ੁਰਗ ਇਨ੍ਹਾਂ ਬਿਮਾਰੀਆਂ ਦਾ ਸਭ ਤੋਂ ਵੱਧ ਸ਼ਿਕਾਰ ਹੁੰਦੇ ਹਨ। ਬਿਮਾਰੀਆਂ ਤੋਂ ਬਚਣ ਲਈ ਸਾਨੂੰ ਬਾਜ਼ਾਰ ਵਿੱਚ ਮਸਾਲੇਦਾਰ

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਪਠਾਨਕੋਟ: ਅਕਤੂਬਰ ਮਹੀਨੇ ਦੇ ਆਖਿਰ ਵਿੱਚ ਮੌਸਮ (Weather) ਵਿੱਚ ਤਬਦੀਲੀ ਵੀ ਸ਼ੁਰੂ ਹੋ ਜਾਂਦਾ ਹੈ। ਪਹਾੜਾਂ ਵਿੱਚ ਹੋਈ ਬਰਫ਼ਬਾਰੀ ਅਤੇ ਹੇਠਲੇ ਇਲਾਕਿਆਂ ਵਿੱਚ ਹੋਈ ਬਰਸਾਤ ਤੋਂ ਬਾਅਦ ਮੌਸਮ ਠੰਢਾ ਹੋ ਜਾਂਦਾ ਹੈ। ਜੇਕਰ ਪਠਾਨਕੋਟ (Pathankot) ਦੀ ਗੱਲ ਕਰੀਏ ਤਾਂ ਹਿਮਾਚਲ (Himachal) ਨੇੜੇ ਹੋਣ ਕਾਰਨ ਸਵੇਰੇ-ਸ਼ਾਮ ਠੰਢੀਆਂ ਹਵਾਵਾਂ ਚੱਲਦੀਆਂ ਹਨ। ਜਿਸ ਨਾਲ ਲੋਕ ਬਿਮਾਰ ਹੋ ਜਾਂਦੇ ਹਨ। ਅੱਜਕਲ ਲੋਕਾਂ ਦੀ ਸਭ ਤੋਂ ਆਮ ਸ਼ਿਕਾਇਤ ਖਾਂਸੀ ਅਤੇ ਜ਼ੁਕਾਮ ਦੀ ਹੈ। ਇਨ੍ਹੀਂ ਦਿਨੀਂ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ।

ਇਸ ਸਬੰਧੀ ਜਦੋਂ ਪਠਾਨਕੋਟ ਦੇ ਮਸ਼ਹੂਰ ਡਾਕਟਰ ਭੁਪਿੰਦਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਲ ਭਰ ਦੇ ਇਨ੍ਹਾਂ ਦਿਨਾਂ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਮੌਸਮ 'ਚ ਬਦਲਾਅ ਕਾਰਨ ਇਨ੍ਹੀਂ ਦਿਨੀਂ ਇਨਫੈਕਸ਼ਨ (Infection) ਦਾ ਸਭ ਤੋਂ ਜ਼ਿਆਦਾ ਡਰ ਹੈ।ਖਾਸ ਕਰਕੇ ਬੱਚੇ ਅਤੇ ਬਜ਼ੁਰਗ ਇਨ੍ਹਾਂ ਬਿਮਾਰੀਆਂ ਦਾ ਸਭ ਤੋਂ ਵੱਧ ਸ਼ਿਕਾਰ ਹੁੰਦੇ ਹਨ। ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਬਜ਼ਾਰ ਦੇ ਮਸਾਲੇਦਾਰ ਖਾਣ-ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਇਨ੍ਹਾਂ ਦਿਨਾਂ ਵਿੱਚ ਘਰ ਵਿੱਚ ਬਣਿਆ ਸਾਦਾ ਭੋਜਨ ਖਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਗਰਮ ਪਾਣੀ ਪੀਣਾ ਚਾਹੀਦਾ ਹੈ। ਡਾ.ਭੁਪਿੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਨੂੰ ਇਨ੍ਹੀਂ ਦਿਨੀਂ ਦਮੇ ਦੀ ਸ਼ਿਕਾਇਤ ਰਹਿੰਦੀ ਹੈ।

Published by:Drishti Gupta
First published:

Tags: Health, Pathankot, Punjab, Weather