ਜਤਿਨ ਸ਼ਰਮਾ
ਪਠਾਨਕੋਟ: ਪੰਜਾਬ (Punjab) ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਏ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਚੋਣਾਂ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਕੁਝ ਵਿਭਾਗ ਅਜਿਹੇ ਵੀ ਹਨ, ਜਿਨ੍ਹਾਂ ਵੱਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਰੋਸ ਵਜੋਂ ਇਹ ਲੋਕ ਵੱਖ-ਵੱਖ ਥਾਵਾਂ 'ਤੇ ਸਰਕਾਰ ਦਾ ਘਿਰਾਓ ਕਰਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਕੁਝ ਜ਼ਿਲ੍ਹਾ ਪਠਾਨਕੋਟ (Pathankot) ਵਿੱਚ ਵੀ ਦੇਖਣ ਨੂੰ ਮਿਲਿਆ, ਜਿੱਥੇ ਡੈਮ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਣਜੀਤ ਸਾਗਰ ਡੈਮ (Ranjit Sagar Dam) ਦੇ ਚੀਫ਼ ਇੰਜੀਨੀਅਰ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ। ਇਹ ਰੋਸ ਧਰਨਾ ਪ੍ਰਧਾਨ ਨੱਥਾ ਸਿੰਘ ਦੀ ਅਗਵਾਈ ਹੇਠ ਦਿੱਤਾ ਗਿਆ।
ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮਾਣਯੋਗ ਅਦਾਲਤ ਨੇ ਪ੍ਰਵਾਨ ਕਰ ਲਿਆ ਹੈ ਪਰ ਪੰਜਾਬ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਡੈਮ ਵਰਕਰਜ਼ ਯੂਨੀਅਨ ਵੱਲੋਂ ਮੁੱਖ ਇੰਜਨੀਅਰ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।