ਜਤਿਨ ਸ਼ਰਮਾ
ਪਠਾਨਕੋਟ -ਜੰਮੂ ਰਾਸ਼ਟਰੀ ਰਾਜ ਮਾਰਗ 'ਤੇ ਸੁਜਾਨਪੁਰ ਦੇ ਪੁਲ ਨੰਬਰ 4 ਨੇੜੇ ਉਸ ਸਮੇਂ ਹਾਦਸਾ ਵਾਪਰਿਆ ਜਦੋਂ ਇਕ ਤੇਜ਼ ਰਫਤਾਰ ਬੱਸ ਅਚਾਨਕ ਹੀ ਟਰੱਕ ਦੇ ਸਾਹਮਣੇ ਆ ਗਈ, ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਿਆ ਅਤੇ ਸਾਈਡ 'ਤੇ ਖੜ੍ਹੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਫਿਲਹਾਲ ਬੱਸ 'ਚ ਬੈਠੇ ਯਾਤਰੀ ਸੁਰੱਖਿਅਤ ਹਨ, ਇਸ ਪੂਰੇ ਮਾਮਲੇ ਦੀਆਂ ਲਾਈਵ ਤਸਵੀਰਾਂ ਦੂਜੇ ਟਰੱਕ ਵਿੱਚ ਜਾ ਰਹੇ ਵਿਅਕਤੀ ਨੇ ਰਿਕਾਰਡ ਕਰ ਲਈਆਂ ਹਨ, ਜਿਸ ਕਾਰਨ ਪੂਰੇ ਹਾਦਸੇ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਟਰੱਕ ਡਰਾਈਵਰ ਨੇ ਦੱਸਿਆ ਕਿ ਜਦੋਂ ਉਹ ਸੁਜਾਨਪੁਰ ਪੁੱਜੇ ਤਾਂ ਅਚਾਨਕ ਹੀ ਟਰੱਕ ਦੇ ਸਾਮਣੇ ਬੱਸ ਆ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ, ਉਨ੍ਹਾਂ ਕਿਹਾ ਕਿ ਅਸੀਂ ਬੱਸ 'ਚ ਬੈਠੀਆਂ ਸਵਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਟਰੱਕ ਪਲਟ ਗਿਆ |
ਦੂਜੇ ਪਾਸੇ ਜਦੋਂ ਇਸ ਸਬੰਧੀ ਹਸਪਤਾਲ ਦੇ ਡਾਕਟਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਇੱਕ ਮਾਮਲਾ ਆਇਆ ਹੈ ਕਿ ਸੁਜਾਨਪੁਰ ਵਿੱਚ ਇੱਕ ਹਾਦਸਾ ਵਾਪਰਿਆ ਹੈ, ਅਤੇ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਜਦ ਹਸਪਤਾਲ ਲਿਆਂਦਾ ਗਿਆ ਹੈ ਤਾਂ ਉਸ ਦੀ ਮੌਤ ਹੋ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।