ਪਠਾਨਕੋਟ: ਪਠਾਨਕੋਟ (Pathankot) ਸ਼ਹਿਰ ਇੱਕ ਧਾਰਮਿਕ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ, ਇਸ ਸ਼ਹਿਰ ਵਿੱਚ ਹਰ ਰੋਜ਼ ਕੋਈ ਨਾ ਕੋਈ ਧਾਰਮਿਕ ਸਮਾਗਮ ਹੁੰਦੇ ਰਹਿੰਦੇ ਹਨ। ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਇੱਥੋਂ ਦੇ ਵਸਨੀਕ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਪਠਾਨਕੋਟ ਸ਼ਹਿਰ ਦੇ ਮੱਧ ਵਿਚ ਸਥਿਤ ਸ੍ਰੀ ਰਘੂਨਾਥ ਮੰਦਰ ਆਪਣੀਆਂ ਧਾਰਮਿਕ ਗਤੀਵਿਧੀਆਂ ਲਈ ਜਾਣਿਆ ਜਾਂਦਾ ਹੈ ਅਤੇ ਇਸ ਮੰਦਰ ਵਿਚ ਪਿਛਲੇ 70 ਸਾਲਾਂ ਤੋਂ ਲਗਾਤਾਰ ਨਰਾਤੇ (Navratri) ਦਿਵਸ 'ਤੇ ਸਮੂਹਿਕ ਰਮਾਇਣ ਦਾ ਪਾਠ ਕੀਤਾ ਜਾਂਦਾ ਹੈ। ਜਿਸ ਵਿੱਚ ਇਲਾਕਾ ਨਿਵਾਸੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਰਮਾਇਣ ਦੇ ਪਾਠ ਕਰਨ ਵਾਲਿਆਂ ਵਿੱਚ ਔਰਤਾਂ, ਮਰਦ ਅਤੇ ਨੌਜਵਾਨਾਂ ਦੀ ਗਿਣਤੀ ਸ਼ਾਮਲ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chaitra Navratri, Chaitra Navratri 2023, Pathankot, Pathankot News, Punjab