ਜਤਿਨ ਸ਼ਰਮਾ
ਪਠਾਨਕੋਟ: ਚੋਣਾਂ ਦੌਰਾਨ ਸਿਆਸੀ ਮੰਚਾਂ ਤੋਂ ਨੇਤਾ ਵੱਡੇ-ਵੱਡੇ ਵਾਅਦੇ ਕਰਦੇ ਹੋਏ ਨਜ਼ਰ ਆਉਂਦੇ ਹਨ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਵੱਲ ਕੋਈ ਧਿਆਨ ਨਹੀਂ ਦਿੰਦਾ। ਅਜਿਹਾ ਇਕ ਮਾਮਲਾ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਦੇ ਸਰਹੱਦੀ ਇਲਾਕੇ 'ਚ ਦੇਖਣ ਨੂੰ ਮਿਲਿਆ ਜਿੱਥੇ ਭਾਰਤ ਪਾਕਿਸਤਾਨ ਸਰਹੱਦ ਨੂੰ ਜਾਂਦਾ ਤਾਰਾਗਡ਼੍ਹ-ਨਰੋਟ ਜੈਮਲ ਸਿੰਘ ਰੋਡ ਪੂਰੀ ਤਰ੍ਹਾਂ ਟੁੱਟ ਚੁੱਕਿਆ ਹੈ ਅਤੇ ਇਸ ਰੋਡ ਦੇ ਟੁੱਟਣ ਕਾਰਨ ਉੱਥੋਂ ਦੇ ਸਥਾਨਕ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੋਕਾਂ ਨੇ ਦੱਸਿਆ ਕਿ ਇਸ ਰਸਤੇ ਤੋਂ ਇ ਭਾਰੀ ਵਾਹਨ ਗੁਜ਼ਰਦੇ ਹਨ ਜਿਸ ਨਾਲ ਇਸ ਰਸਤੇ ਦੀ ਹਾਲਤ ਬਹੁਤ ਖ਼ਰਾਬ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਇਸ ਰਸਤੇ ਤੇ ਕੋਈ ਨਾ ਕੋਈ ਹਾਦਸੇ ਹੁੰਦੇ ਰਹਿੰਦੇ। ਉਨ੍ਹਾਂ ਨੇ ਕਿਹਾ ਕਿ ਇਹ ਰਸਤਾ ਸਰਹੱਦ ਵੱਲ ਜਾਂਦਾ ਹੈ ਅਤੇ ਇਸ ਰਸਤੇ ਦੇ ਟੁੱਟਣ ਨਾਲ ਕਈ ਪਿੰਡ ਪ੍ਰਭਾਵਿਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਰਸਤਾ ਖ਼ਰਾਬ ਹੋਣ ਕਾਰਨ ਆਏ ਦਿਨ ਇੱਥੇ ਕੋਈ ਨਾ ਕੋਈ ਵਾਹਨ ਖ਼ਰਾਬ ਹੋ ਜਾਂਦਾ ਹੈ ਅਤੇ ਕਈ ਵਾਰ ਬੱਚੇ ਸਕੂਲ ਜਾਣ ਤੋਂ ਵੀ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਹਲਕਾ ਭੋਆ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਗ ਕੀਤੀ ਹੈ ਕਿ ਜਲਦ ਇਸ ਰਸਤੇ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਕੋਈ ਵੀ ਇਸ ਇਲਾਕੇ ਵਿੱਚ ਹਾਦਸਾ ਨਾ ਵਾਪਰੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।